ਐੱਸ. ਜੀ. ਪੀ. ਸੀ. ਵਲੋਂ ਭਾਈ ਨਿਰਮਲ ਸਿੰਘ ਖਾਲਸਾ ਦੀ ਤਸਵੀਰ ਅਜਾਇਬਘਰ ''ਚ ਲਗਾਉਣ ਦਾ ਫੈਸਲਾ
Sunday, Apr 19, 2020 - 07:08 PM (IST)
ਅੰਮ੍ਰਿਤਸਰ (ਦੀਪਕ ਸ਼ਰਮਾ) : ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਅੰਤਿਮ ਅਰਦਾਸ ਕੀਤੀ ਗਈ। ਸਮਾਗਮ ਸਮੇਂ ਭਾਈ ਨਿਰਮਲ ਸਿੰਘ ਦੇ ਸਪੁੱਤਰ ਅਮਿਤੇਸ਼ਵਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਾਂ ਵੱਲੋਂ ਦਸਤਾਰਾਂ ਭੇਟ ਕੀਤੀਆਂ ਗਈਆਂ।
ਇਹ ਵੀ ਪੜ੍ਹੋ : ਕੈਪਟਨ ਦਾ ਐਲਾਨ, ਭਾਈ ਨਿਰਮਲ ਸਿੰਘ ਖਾਲਸਾ ਦੇ ਨਾਂ 'ਤੇ ਬਣੇਗੀ ਲੋਹੀਆਂ ਆਈ. ਟੀ. ਆਈ.
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਨਿਰਮਲ ਸਿੰਘ ਖਾਲਸਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਭਾਈ ਸਾਹਿਬ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ। ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਹਾਲਾਤ ਠੀਕ ਹੋਣ 'ਤੇ ਭਾਈ ਨਿਰਮਲ ਸਿੰਘ ਦੀ ਯਾਦਗਾਰ ਬਣਾਉਣ ਬਾਰੇ ਵੀ ਕਾਰਵਾਈ ਕਰਾਂਗੇ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਨਾਲ ਜੰਗ ਵਿਰੁੱਧ ਪੰਜਾਬ ਸਰਕਾਰ ਦਾ ਵੱਡਾ ਕਦਮ, ਜਾਰੀ ਕੀਤੇ ਇਹ ਨਵੇਂ ਹੁਕਮ
ਆਪਣੇ ਸੰਬੋਧਨ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਨਿਰਮਲ ਸਿੰਘ ਗੁਰਮਤਿ ਸੰਗੀਤ ਦੇ ਚਮਕਦੇ ਸਿਤਾਰੇ ਸਨ। ਉਨ੍ਹਾਂ ਨੂੰ ਸਾਰਾ ਪੰਥ ਸਤਿਕਾਰਦਾ ਹੈ ਅਤੇ ਹਮੇਸ਼ਾ ਸਤਿਕਾਰਦਾ ਰਹੇਗਾ। ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਸਾਹਿਬ ਨੂੰ ਬਣਦਾ ਸਨਮਾਨ ਦੇਣ ਲਈ ਇਕੱਤਰਤਾ ਦੌਰਾਨ ਵਿਚਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਹਜ਼ੂਰ ਸਾਹਿਬ 'ਚ ਰੁਕੇ ਸ਼ਰਧਾਲੂਆਂ ਦੀ ਵਾਪਸੀ ਲਈ ਐੱਸ. ਜੀ. ਪੀ. ਸੀ. ਵਲੋਂ ਗ੍ਰਹਿ ਮੰਤਰੀ ਨੂੰ ਚਿੱਠੀ