SGPC ਨੇ CM ਮਾਨ ਦੇ ਵਿਆਹ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਠੇਸ ਪਹੁੰਚਾਉਣ ਦਾ ਲਿਆ ਨੋਟਿਸ

07/14/2022 7:22:16 PM

ਅੰਮ੍ਰਿਤਸਰ (ਸਾਗਰ, ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਆਹ ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਵਾਲੀ ਗੱਡੀ ਦੀ ਚੈਕਿੰਗ ਕਰਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਵੱਡੀ ਗਿਣਤੀ ਮੈਂਬਰਾਂ ਨੇ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਕੌਮ ਦੇ ਇਸ਼ਟ ਹਨ ਅਤੇ ਹਰ ਸਿੱਖ ਪਾਵਨ ਗੁਰਬਾਣੀ ਨੂੰ ਸਿਖਰਲਾ ਸਤਿਕਾਰ ਦਿੰਦਾ ਹੈ। 

ਪੜ੍ਹੋ ਇਹ ਵੀ ਖ਼ਬਰ: ਮੰਦਬੁੱਧੀ ਭਰਾ ਦਾ ਸਿਰ ’ਚ ਬਾਲਾ ਮਾਰ ਕੇ ਕਤਲ, ਖੁਰਦ-ਬੁਰਦ ਕਰਨ ਲਈ ਨਹਿਰ ’ਚ ਸੁੱਟੀ ਲਾਸ਼

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਗਮ ਮੌਕੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੀ ਗੱਡੀ ਨੂੰ ਤਲਾਸ਼ੀ ਲਈ ਰੋਕਿਆ ਜਾਂਦਾ ਹੈ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੁਤਬੇ ਅਤੇ ਸਤਿਕਾਰ ਦੀ ਤੌਹੀਨ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਦੇ ਘਰ ਅਜਿਹਾ ਵਾਪਰਨਾ ਹੋਰ ਵੀ ਦੁਖਦਾਈ ਹੈ, ਕਿਉਂਕਿ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਹਰ ਧਰਮ ਦੀ ਪ੍ਰਫੁੱਲਤਾ ਅਤੇ ਸਤਿਕਾਰ ਲਈ ਵਚਨਬੱਧ ਹੋਣਾ ਹੁੰਦਾ ਹੈ। ਉਸ ਦੀ ਜ਼ਿੰਮੇਵਾਰੀ ਹੈ ਕਿ ਹਰ ਧਰਮ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰੇ ਅਤੇ ਧਾਰਮਿਕ ਗ੍ਰੰਥਾਂ ਦੇ ਸਤਿਕਾਰ ਅਤੇ ਮਹੱਤਵ ਨੂੰ ਸਮਝੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਗੁਰਪ੍ਰੀਤ ਕੌਰ ਆਦਿ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼


rajwinder kaur

Content Editor

Related News