ਸ਼੍ਰੋਮਣੀ ਕਮੇਟੀ ਦੀ ਐਡਜ਼ੈਕਟਿਵ ਵਲੋਂ ਸੀ. ਬੀ. ਆਈ. ਦੀ ਕਲੋਜ਼ਰ ਰਿਪੋਰਟ ਰੱਦ

07/17/2019 6:48:51 PM

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਬੁੱਧਵਾਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੀ ਐਡਜ਼ੈਕਟਿਵ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸੰਬੰਧੀ ਘਟਨਾਵਾਂ ਦੀ ਜਾਂਚ ਕਰ ਰਹੀ ਸੀ. ਬੀ. ਆਈ. ਵਲੋਂ ਪੇਸ਼ ਕੀਤੀ ਗਈ ਕਲੋਜ਼ਰ ਰਿਪੋਰਟ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਗਿਆ ਤੇ ਫੈਸਲਾ ਕੀਤਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੀ ਉੱਚ ਪੱਧਰੀ ਨਿਰਪੱਖ ਜਾਂਚ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਾਲ ਲੈ ਕੇ ਭਾਰਤ ਦੇ ਗ੍ਰਹਿ ਮੰਤਰੀ ਨੂੰ ਵਫਦ ਮਿਲੇਗਾ ।

ਭਾਈ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ 'ਤੇ ਕਾਨੂੰਨੀ ਮਾਹਿਰਾਂ ਨਾਲ ਗੱਲਬਾਤ ਕਰੇਗੀ। ਉਨ੍ਹਾਂ ਕਿਹਾ ਕਿ ਜਿਹੜੇ ਵੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਹਨ ਉਨ੍ਹਾਂ ਨੂੰ ਸਾਹਮਣੇ ਲਿਆਂਦਾ ਜਾਵੇ ਤੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ। ਇਸ ਸਮੇ ਸਮੂਹ ਅੰਤਰਿੰਗ ਕਮੇਟੀ ਮੈਬਰਾਂ ਤੇ ਸਕੱਤਰਾਂ ਨੇ ਸ਼ਿਰਕਤ ਕੀਤੀ।


Gurminder Singh

Content Editor

Related News