ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਸਬੰਧੀ ਲਿਆ ਅਹਿਮ ਫੈਸਲਾ

7/13/2020 6:25:23 PM

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਘਟਣ ਦੇ ਮਾਮਲੇ ਸਬੰਧੀ ਕਿਸੇ ਸੀਨੀਅਰ ਸਿੱਖ ਜੱਜ (ਸੇਵਾ ਮੁਕਤ) ਜਾਂ ਕਿਸੇ ਪ੍ਰਮੁੱਖ ਸਿੱਖ ਸ਼ਖ਼ਸੀਅਤ ਪਾਸੋਂ ਨਿਰਪੱਖ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਇਥੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ 72 ਘੰਟਿਆਂ ਦੇ ਨੋਟਿਸ 'ਤੇ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਦੌਰਾਨ ਮਤਾ ਪਾਸ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮਾਮਲੇ ਦੀ ਜਾਂਚ ਸੇਵਾ ਮੁਕਤ ਸੀਨੀਅਰ ਸਿੱਖ ਜਾਂ ਕਿਸੇ ਪ੍ਰਮੁੱਖ ਸਿੱਖ ਹਸਤੀ ਪਾਸੋਂ ਕਰਵਾਉਣ ਤਾਂ ਜੋ ਸਾਰੀ ਸੱਚਾਈ ਸਿੱਖ ਸੰਗਤ ਸਾਹਮਣੇ ਆ ਸਕੇ।

ਇਹ ਵੀ ਪੜ੍ਹੋ : ਕੋਰੋਨਾ ਆਫ਼ਤ ਕਾਰਣ ਕੈਪਟਨ ਸਰਕਾਰ ਦੀ ਸਖ਼ਤੀ, ਜਾਰੀ ਕੀਤੀਆਂ ਨਵੀਆਂ ਗਾਈਡਲਾਈਨ

ਇਕੱਤਰਤਾ ਮਗਰੋਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆ ਜਾਂਚ ਦੀ ਨਿਰਪੱਖਤਾ ਅਤੇ ਭਰੋਸੇਯੋਗਤਾ ਬੇਹੱਦ ਜ਼ਰੂਰੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕੀਤੀ ਹੈ। ਜਾਂਚ ਨੂੰ ਕੋਈ ਵੀ ਪ੍ਰਭਾਵਿਤ ਨਾ ਕਰ ਸਕੇ, ਇਸ ਲਈ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਅਤੇ ਜਿਲਦਬੰਦੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ, ਕਰਮਚਾਰੀਆਂ ਨੂੰ ਤੁਰੰਤ ਤਬਦੀਲ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਬਲੀਕੇਸ਼ਨ ਵਿਭਾਗ ਵਿਖੇ ਕੰਮ ਕਰਦੇ ਕੰਵਲਜੀਤ ਸਿੰਘ ਸਹਾਇਕ ਸੁਪਰਵਾਈਜ਼ਰ ਦੀ ਸੇਵਾਮੁਕਤੀ ਸਮੇਂ ਚਾਰਜ ਲੈਣ ਮੌਕੇ ਪਾਵਨ ਸਰੂਪ ਘੱਟਣ ਦੀ ਗੰਭੀਰ ਸ਼ਿਕਾਇਤ ਸਾਹਮਣੇ ਆਈ ਸੀ। ਭਾਵੇਂ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਸਬ-ਕਮੇਟੀ ਗਠਿਤ ਕਰਕੇ ਜਾਂਚ ਕੀਤੀ ਜਾ ਰਹੀ ਸੀ ਪਰ ਹਰ ਤਰ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਲਈ ਇਹ ਜਾਂਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸੇਵਾ ਮੁਕਤ ਸਿੱਖ ਜੱਜ ਜਾਂ ਕਿਸੇ ਨਿਰਪੱਖ ਸਿੱਖ ਸ਼ਖ਼ਸੀਅਤ ਪਾਸੋਂ ਕਰਵਾਈ ਜਾਵੇਗੀ। ਇਕੱਤਰਤਾ 'ਚ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਸ਼ੇਰ ਸਿੰਘ ਮੰਡਵਾਲਾ, ਮਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਭਲਾਈਪੁਰ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਢੀਂਡਸਾ ਧੜੇ ਦੇ ਨਵੇਂ ਅਕਾਲੀ ਦਲ 'ਤੇ ਬੋਲ ਹੀ ਪਏ ਕੈਪਟਨ, ਕੁਝ ਅਜਿਹਾ ਦਿੱਤਾ ਬਿਆਨਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Anuradha

Content Editor Anuradha