ਐੱਸਜੀਪੀਸੀ ਖ਼ਿਲਾਫ਼ ਘੜੀਆਂ ਜਾ ਰਹੀਆਂ ਸਾਜ਼ਿਸ਼ਾਂ : ਧਾਮੀ

Saturday, Jan 03, 2026 - 06:06 PM (IST)

ਐੱਸਜੀਪੀਸੀ ਖ਼ਿਲਾਫ਼ ਘੜੀਆਂ ਜਾ ਰਹੀਆਂ ਸਾਜ਼ਿਸ਼ਾਂ : ਧਾਮੀ

ਮੋਹਾਲੀ : ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਹੈ ਕਿ ਜਾਣ ਬੁੱਝ ਕੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀਆਂ ਦਿੱਤੀਆਂ ਜਾ ਰਹੀਆਂ ਹਨ। 328 ਪਾਵਨ ਸਰੂਪਾਂ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਇਸ ਵਿਚ ਕਿਸੇ ਦੀ ਵੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅੱਜ ਪ੍ਰੈਸ ਕਾਨਫ਼ਰੰਸ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਅਦਾਲਤਾਂ ਵਿਚ ਕੁੱਝ ਹੋਰ ਕਹਿ ਰਹੀ ਹੈ ਅਤੇ ਕਾਰਵਾਈ ਕੁਝ ਹੋਰ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸਿੱਧੇ ਤੌਰ ’ਤੇ ਕਮੇਟੀ ਖ਼ਿਲਾਫ਼ ਸਾਜਿਸ਼ਾਂ ਘੜੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਐੱਸ.ਜੀ.ਪੀ.ਸੀ. ਸੰਵਿਧਾਨ ਵਲੋਂ ਬਣਾਈ ਕਮੇਟੀ ਹੈ ਤੇ ਇਸ ਦੇ ਸਾਰੇ ਪ੍ਰਬੰਧ ਨੂੰ ਤਹਿਸ ਨਹਿਸ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। 


author

Gurminder Singh

Content Editor

Related News