ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਲੱਗੀ ਧਾਰਮਿਕ ਸਜ਼ਾ
Wednesday, Dec 25, 2024 - 01:31 PM (IST)
ਅੰਮ੍ਰਿਤਸਰ : ਬੀਬੀ ਜਗੀਰ ਕੌਰ ਬਾਰੇ ਫੋਨ 'ਤੇ ਅਪਸ਼ਬਦ ਬੋਲਣ ਦੇ ਮਾਮਲੇ ਵਿਚ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਲਗਾਈ ਗਈ ਹੈ। ਅੱਜ ਪੰਜ ਪਿਆਰਿਆਂ ਵਲੋਂ ਲਗਾਈ ਗਈ ਧਾਰਮਿਕ ਸਜ਼ਾ ਅਨੁਸਾਰ ਹਰਜਿੰਦਰ ਸਿੰਘ ਧਾਮੀ ਇਕ ਘੰਟਾ ਜੂਠੇ ਭਾਂਡੇ ਮਾਂਜਣ ਦੇ ਨਾਲ ਨਾਲ ਜੋੜੇ ਸਾਫ਼ ਕਰਨ ਦੀ ਸੇਵਾ ਨਿਭਾਉਣਗੇ। ਇਸ ਦੌਰਾਨ ਧਾਮੀ ਜਪੁਜੀ ਸਾਹਿਬ ਵੀ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਬਿਜਲੀ ਵਿਭਾਗ ਨੇ ਕਰ ਦਿੱਤੀ ਵੱਡੀ ਕਾਰਵਾਈ, ਇਨ੍ਹਾਂ ਲੋਕਾਂ ਨੂੰ ਭੇਜੇ ਸੰਮਨ