ਸ਼੍ਰੋਮਣੀ ਕਮੇਟੀ ਵਲੋਂ ਗਵਾਹਾਂ ਤੇ ਵਕੀਲਾਂ ਦਾ ਸਨਮਾਨ ਹੁਣ 26 ਨੂੰ

Tuesday, Jan 22, 2019 - 10:07 AM (IST)

ਸ਼੍ਰੋਮਣੀ ਕਮੇਟੀ ਵਲੋਂ ਗਵਾਹਾਂ ਤੇ ਵਕੀਲਾਂ ਦਾ ਸਨਮਾਨ ਹੁਣ 26 ਨੂੰ

ਅੰਮ੍ਰਿਤਸਰ (ਦੀਪਕ) - 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਗਵਾਹੀਆਂ ਦੇਣ ਵਾਲੇ ਗਵਾਹਾਂ ਅਤੇ ਕੇਸ ਲੜਨ ਵਾਲੇ ਵਕੀਲਾਂ ਦਾ ਐੱਸ.ਜੀ.ਪੀ.ਸੀ. ਵਲੋਂ ਕੀਤਾ ਜਾਣ ਵਾਲਾ ਸਨਮਾਨ ਹੁਣ 26 ਜਨਵਰੀ ਨੂੰ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ ਨੇ ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਇਹ ਸਨਮਾਨ 22 ਜਨਵਰੀ ਨੂੰ ਰੱਖਿਆ ਗਿਆ ਸੀ, ਪਰ ਕੁਝ ਕਾਰਨਾਂ ਕਰ ਕੇ ਹੁਣ ਇਹ ਸਨਮਾਨ 26 ਜਨਵਰੀ ਨੂੰ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਸਨਮਾਨ ਦਾ ਸਥਾਨ ਪਹਿਲਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਹੀ ਹੋਵੇਗਾ, ਜਦਕਿ ਸਮਾਂ ਸਵੇਰ ਦੇ 11 ਵਜੇ ਦਾ ਰੱਖਿਆ ਗਿਆ ਹੈ।


author

rajwinder kaur

Content Editor

Related News