ਐੱਸ. ਜੀ. ਪੀ. ਸੀ. ਵਲੋਂ 550 ਸਾਲਾ ਪ੍ਰਕਾਸ਼ ਪੁਰਬ ''ਤੇ ਵਿਸ਼ਵ ਪੱਧਰੀ ਸਮਾਗਮਾਂ ਦਾ ਐਲਾਨ

04/20/2019 7:01:11 PM

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ) : ਸ਼ਨੀਵਾਰ ਨੂੰ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਿੱਖ ਸੰਪਰਦਾਵਾਂ ਤੇ ਵਿਦਵਾਨਾਂ ਦੀ ਹੋਈ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾਣ ਵਾਲੇ ਵਿਸ਼ਵ ਪੱਧਰੀ ਗੁਰਮਤਿ ਸਮਾਗਮਾਂ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਵਿਸ਼ਵ ਸਿੱਖ ਸੰਮੇਲਨ 10 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਕੀਤਾ ਜਾਵੇਗਾ । ਉਸ ਤੋਂ ਬਾਅਦ ਸਰਵ ਧਰਮ ਸੰਮੇਲਨ ਗੁਰਦੁਆਰਾ ਮੰਜੀ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਕੀਤਾ ਜਾਵੇਗਾ ।
ਸੁਲਤਾਨਪੁਰ ਲੋਧੀ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਭਾਈ ਲੌਂਗੋਵਾਲ ਨੇ ਕਿਹਾ ਕਿ 9 ਨਵੰਬਰ ਨੂੰ ਵਿਸ਼ਵ ਪੱਧਰੀ ਢਾਡੀ ਦਰਬਾਰ, 10 ਨਵੰਬਰ ਨੂੰ ਕਵੀ ਦਰਬਾਰ, 11 ਨਵੰਬਰ ਨੂੰ ਰਾਗ ਦਰਬਾਰ ਹੋਵੇਗਾ ਜਿਸ ਵਿਚ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਰਚਿਤ ਰਾਗਾਂ ਦੇ ਅਧਾਰਿਤ ਗੁਰਬਾਣੀ ਕੀਰਤਨ ਹੋਵੇਗਾ ਅਤੇ 12 ਨਵੰਬਰ ਨੂੰ ਮੁੱਖ ਧਾਰਮਿਕ ਸਮਾਗਮ ਹੋਵੇਗਾ, ਜਿਸ ਵਿਚ ਭਾਰਤ ਦੇ ਰਾਸ਼ਟਰਪਤੀ ਸਮੇਤ ਹੋਰ ਸ਼ਖਸ਼ੀਅਤਾਂ, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਤੇ ਦੇਸ਼ ਵਿਦੇਸ਼ ਦੀਆਂ ਹੋਰ ਮੁੱਖ ਹਸਤੀਆਂ ਸ਼ਿਰਕਤ ਕਰਨਗੀਆਂ ।

Gurminder Singh

This news is Content Editor Gurminder Singh