ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਫਿਰ ਵਧਾਈ ਗਈ ਰਜਿਸਟ੍ਰੇਸ਼ਨ ਤਾਰੀਖ਼
Wednesday, Jul 31, 2024 - 06:31 PM (IST)
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਰਜਿਸਟ੍ਰੇਸ਼ਨ ਕਰਵਾਉਣ ਲਈ ਤਾਰੀਖ਼ ਨੂੰ ਵਧਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਯੋਗ ਵੋਟਰ ਇਸ ਲਈ ਹੁਣ 16 ਸਤੰਬਰ 2024 ਤੱਕ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਤਾਰੀਖ਼ ’ਚ ਵਾਧਾ ਹੋਣ ਤੋਂ ਬਾਅਦ ਯੋਗ ਅੰਮ੍ਰਿਤਧਾਰੀ ਸਿੱਖ ਆਪਣੀ ਵੋਟ ਬਣਵਾ ਸਕਦੇ ਹਨ। ਵੋਟ ਬਣਵਾਉਣ ਲਈ ਵਿਅਕਤੀ ਦੀ ਉਮਰ ਘੱਟੋ-ਘੱਟ 21 ਸਾਲ ਜ਼ਰੂਰੀ ਹੈ।
ਇਹ ਵੀ ਪੜ੍ਹੋ : ਢੀਂਡਸਾ ਨੇ ਅਨੁਸ਼ਾਸਨੀ ਕਮੇਟੀ ਦਾ ਫ਼ੈਸਲਾ ਕੀਤਾ ਰੱਦ, ਕਿਹਾ ਸੁਖਬੀਰ ਬਾਦਲ ਪ੍ਰਧਾਨਗੀ ਦੇ ਲਾਇਕ ਨਹੀਂ
ਦੱਸਣਯੋਗ ਹੈ ਕਿ ਪਿਛਲੇ ਸਾਲ 21 ਅਕਤੂਬਰ ਨੂੰ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ ਸ਼ੁਰੂ ਹੋਇਆ ਸੀ। ਜਿਸ ਵਿਚ ਹੁਣ ਤਕ 27 ਲੱਖ 87 ਹਜ਼ਾਰ ਵੋਟਰ ਰਜਿਸਟਰਡ ਹੋਏ ਹਨ। ਜਦਕਿ 2011 ਵਿਚ 52 ਲੱਖ ਵੋਟਰ ਰਜਿਸਟਰਡ ਸਨ। ਇਸ ਕਰਕੇ ਵੀ ਸਵਾਲ ਉਠ ਰਹੇ ਸਨ। ਪਹਿਲਾਂ ਚੋਣਾਂ ਦੀ ਆਖਰੀ ਤਾਰੀਖ਼ 31 ਜੁਲਾਈ ਸੀ। ਜਿਸ ਨੂੰ ਹੁਣ ਵਧਾ ਦਿੱਤਾ ਗਿਆ ਹੈ। ਪਹਿਲਾਂ ਆਖਰੀ ਤਾਰੀਖ 15 ਨਵੰਬਰ 2023 ਸੀ, ਫਿਰ ਇਸ ਨੂੰ ਵਧਾ ਕੇ 29 ਫਰਵਰੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਫਿਰ ਵਧਾ ਕੇ 30 ਅਪ੍ਰੈਲ ਅਤੇ ਬਾਅਦ ਵਿਚ 31 ਜੁਲਾਈ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਭਾਰੀ ਮੀਂਹ ਦੀ ਚਿਤਾਵਨੀ, ਇਨ੍ਹਾਂ ਤਾਰੀਖ਼ਾਂ ਨੂੰ ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ
ਦੂਜੇ ਪਾਸੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐੱਲ.ਓਜ, ਐੱਸ. ਡੀ. ਐੱਮ. ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਵਧੇਰੇ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐੱਸ. ਡੀ. ਐੱਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਫਾਰਮਾਂ ਦੇ ਨਾਲ ਇਕ ਪਾਸਪੋਰਟ ਸਾਈਜ਼ ਫੋਟੋ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।
ਇਹ ਵੀ ਪੜ੍ਹੋ : ਅਕਾਲੀ ਦਲ 'ਚੋਂ ਕੱਢੇ ਜਾਣ ਤੋਂ ਬਾਅਦ ਪਰਮਿੰਦਰ ਢੀਂਡਸਾ ਦਾ ਸੁਖਬੀਰ ਬਾਦਲ 'ਤੇ ਵੱਡਾ ਹਮਲਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8