ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ''ਤੇ SGPC ਦਾ ਵੱਡਾ ਫ਼ੈਸਲਾ, ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਹੋਇਆ ਐਲਾਨ
Friday, Feb 21, 2025 - 02:25 PM (IST)

ਅੰਮ੍ਰਿਤਸਰ (ਵੈੱਬ ਡੈਸਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸੁਮੰਦਰੀ ਹਾਲ ਵਿਖੇ ਅੱਜ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੇ ਅਹੁਦੇ ਤੋਂ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ 'ਤੇ ਵੱਡਾ ਫ਼ੈਸਲਾ ਲਿਆ ਗਿਆ ਹੈ। ਫਿਲਹਾਲ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਅੰਤ੍ਰਿੰਗ ਕਮੇਟੀ ਨੇ ਨਾ ਮਨਜ਼ੂਰ ਕੀਤਾ ਹੈ। ਕਮੇਟੀ ਨੇ ਹਰਜਿੰਦਰ ਸਿੰਘ ਧਾਮੀ ਨੂੰ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਗਈ।
ਅੰਤ੍ਰਿੰਗ ਕਮੇਟੀ ਵਿਚ ਫ਼ੈਸਲਾ ਲਿਆ ਗਿਆ ਹੈਰ ਕਿ ਹਰਜਿੰਦਰ ਸਿੰਘ ਧਾਮੀ ਨਾਲ ਅੰਤ੍ਰਿੰਗ ਕਮੇਟੀ ਦਾ ਵਫ਼ਦ ਮੁਲਾਕਾਤ ਕਰੇਗਾ। 5 ਮੈਂਬਰੀ ਕਮੇਟੀ ਧਾਮੀ ਨਾਲ ਮੁਲਾਕਾਤ ਕਰਕੇ ਹਰਜਿੰਦਰ ਸਿੰਘ ਧਾਮੀ ਨੂੰ ਸੇਵਾਵਾਂ ਵਾਪਸ ਲੈਣ ਦੀ ਅਪੀਲ ਕਰੇਗੀ। ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਅਸੀਂ ਜਲਦੀ ਦੀ ਹੀ ਦੋ-ਤਿੰਨ ਦਿਨਾਂ ਵਿਚ ਮੁੜ ਤੋਂ ਮੀਟਿੰਗ ਕਰਾਂਗੇ, ਜਿਸ ਵਿਚ ਕੋਈ ਹੋਰ ਵੱਡਾ ਫ਼ੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਜਲੰਧਰ 'ਚ ਕਾਰੋਬਾਰੀਆਂ ਦੇ 2 ਪੁੱਤਾਂ ਨਾਲ ਵਾਪਰੇ ਹਾਦਸੇ ਦੀ ਰੂਹ ਕੰਬਾਊ CCTV ਆਈ ਸਾਹਮਣੇ
ਇਥੇ ਜ਼ਿਕਰਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ 17 ਫਰਵਰੀ ਨੂੰ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਵੱਲੋਂ 72 ਘੰਟਿਆਂ ਦੇ ਨੋਟਿਸ ’ਤੇ ਹੰਗਾਮੀ ਇਕੱਤਰਤਾ ਬੁਲਾਈ ਗਈ ਹੈ ਅਤੇ ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰਾਂ ਅਕਾਲੀ ਲੀਡਰਸ਼ਿਪ ਅਤੇ ਪੰਥਕ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ ਪਰ ਉਹ ਅਜੇ ਤੱਕ ਆਪਣੇ ਫ਼ੈਸਲੇ ’ਤੇ ਅੜੇ ਹੋਏ ਹਨ।
ਜੱਥੇਦਾਰ ਦੀ ਪੋਸਟ ਤੋਂ ਬਾਅਦ ਦਿੱਤਾ ਸੀ ਅਸਤੀਫ਼ਾ
ਦਰਅਸਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਲੱਗੇ ਇਲਜ਼ਾਮਾਂ 'ਤੇ ਸ਼੍ਰੋਮਣੀ ਕਮੇਟੀ ਨੇ ਜਾਂਚ ਕਰਵਾਈ ਸੀ, ਜਿਸ ਤੋਂ ਬਾਅਦ ਇਸੇ ਜਾਂਚ ਦੇ ਆਧਾਰ 'ਤੇ ਉਨ੍ਹਾਂ ਨੂੰ ਜੱਥੇਦਾਰ ਦੇ ਅਹੁਦੇ ਤੋਂ ਸੇਵਾ-ਮੁਕਤ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਐੱਸ. ਜੀ. ਪੀ. ਸੀ. ਦੇ ਫ਼ੈਸਲੇ 'ਤੇ ਇਤਰਾਜ਼ ਜ਼ਾਹਰ ਕੀਤਾ ਸੀ। ਜੱਥੇਦਾਰ ਨੇ ਕਿਹਾ ਸੀ ਕਿ ਐੱਸ. ਜੀ. ਪੀ. ਸੀ. ਕੋਲ ਜੱਥੇਦਾਰ ਖ਼ਿਲਾਫ਼ ਜਾਂਚ ਕਰਵਾਉਣ ਦਾ ਕੋਈ ਅਧਿਕਾਰ ਨਹੀਂ ਹੈ। ਕਿਸੇ ਵੀ ਜੱਥੇਦਾਰ ਦੀ ਜਾਂਚ ਸਿਰਫ਼ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਹੀ ਕਰਵਾਈ ਜਾ ਸਕਦੀ ਹੈ, ਜਿਸ ਤੋਂ ਬਾਅਦ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੋਸਲ ਮੀਡੀਆ 'ਤੇ ਇਕ ਪੋਸਟ ਵੀ ਪਾਈ ਸੀ।
ਇਹ ਵੀ ਪੜ੍ਹੋ : ਪੰਜਾਬ ਦੇ NH 'ਤੇ 2 ਪਰਿਵਾਰਾਂ ਨਾਲ ਵੱਡਾ ਹਾਦਸਾ, ਕਾਰਾਂ ਦੇ ਉੱਡੇ ਪਰਖੱਚੇ, ਪਤੀ-ਪਤਨੀ ਦੀ ਦਰਦਨਾਕ ਮੌਤ
ਨਿਗਰਾਨ ਕਮੇਟੀ ਤੋਂ ਵੀ ਹੋਏ ਲਾਂਭੇ
ਅਸਤੀਫ਼ੇ ਦੇ ਐਲਾਨ ਦੇ ਨਾਲ ਧਾਮੀ ਨੇ ਇਹ ਵੀ ਕਿਹਾ ਸੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਡਰਾਈਵ ਉੱਪਰ ਨਿਗਰਾਨੀ ਰੱਖਣ ਲਈ ਬਣਾਈ ਗਈ 7 ਮੈਂਬਰੀ ਕਮੇਟੀ ਤੋਂ ਬਾਹਰ ਹੋ ਰਹੇ ਹਨ। ਉਨ੍ਹਾਂ ਨੇ ਜੱਥੇਦਾਰ ਨੂੰ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਸੀ। ਧਾਮੀ ਦੇ ਕਮੇਟੀ ਤੋਂ ਬਾਹਰ ਹੋਣ ਤੋਂ ਬਾਅਦ ਐੱਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਵੀ 7 ਮੈਂਬਰੀ ਕਮੇਟੀ ਤੋਂ ਬਾਹਰ ਹੋਣ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਕਮੇਟੀ ਦਾ ਪ੍ਰਧਾਨ ਹੀ ਅਸਤੀਫ਼ਾ ਦੇ ਗਿਆ ਹੈ ਤਾਂ ਉਹ ਮੈਂਬਰ ਕਿਵੇਂ ਮੀਟਿੰਗ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲੇ ਜਾਣ ਦੀ ਚਰਚਾ ਕਿੰਨੀ ਕੁ ਸੱਚੀ?
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e