16 ਅਪ੍ਰੈਲ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
Monday, Apr 14, 2025 - 10:51 AM (IST)

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 16 ਅਪ੍ਰੈਲ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ 15 ਅਪ੍ਰੈਲ ਲਈ ਸੱਦੀ ਗਈ ਸੀ ਪਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਣ ਹੁਣ ਇਹ ਮੀਟਿੰਗ 16 ਅਪ੍ਰੈਲ ਨੂੰ ਹੋਵੇਗੀ।
ਇਹ ਵੀ ਪੜ੍ਹੋ- ਔਰਤ ਨੇ ਪ੍ਰੇਮੀ ਨਾਲ ਮਿਲ ਕੇ ਮੌਤ ਦੇ ਘਾਟ ਉਤਾਰਿਆ ਸੀ ਪਤੀ, cctv ਤੋਂ ਹੋਇਆ ਰੂਹ ਕੰਬਾਊ ਮੌਤ ਦਾ ਖੁਲਾਸਾ
ਉਨ੍ਹਾਂ ਦੱਸਿਆ ਕਿ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ। ਪ੍ਰਤਾਪ ਸਿੰਘ ਨੇ ਦੱਸਿਆ ਕਿ ਵਿਭਾਗੀ ਕੰਮਾਂ-ਕਾਜਾਂ ਨਾਲ ਸੰਬੰਧਤ ਰੁਟੀਨ ਦੀ ਇਸ ਇਕੱਤਰਤਾ ਦਾ ਏਜੰਡਾ ਪਹਿਲਾਂ ਹੀ ਕਾਰਜਕਾਰਨੀ ਦੇ ਮੈਂਬਰਾਂ ਨੂੰ ਭੇਜਿਆ ਜਾ ਚੁੱਕਾ ਹੈ, ਜਿਸ ਅਨੁਸਾਰ ਕਾਰਵਾਈ ਮੁਕੰਮਲ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਜ਼ਮਾਨਤ 'ਤੇ ਆਏ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8