17 ਮਾਰਚ ਨੂੰ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਲਏ ਜਾਣਗੇ ਵੱਡੇ ਫ਼ੈਸਲੇ
Monday, Mar 10, 2025 - 05:48 PM (IST)

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸੈਕਟਰ 5 ’ਚ ਉੱਪ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ। ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ਲਏ ਜਾਣਗੇ।
ਇਹ ਵੀ ਪੜ੍ਹੋ : ਵੱਡੇ ਐਕਸ਼ਨ ਦੀ ਤਿਆਰੀ 'ਚ ਅਕਾਲੀ ਦਲ, ਮਜੀਠੀਆ ਸਣੇ ਕਈ ਸੀਨੀਅਰ ਆਗੂਆਂ 'ਤੇ ਡਿੱਗੇਗੀ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e