ਹੁਣ ਐੱਸ. ਜੀ. ਪੀ. ਸੀ. ਕਰਵਾਏਗੀ ਤਖਤ ਸਾਹਿਬਾਨਾਂ ਦੇ ਫਰੀ ਦਰਸ਼ਨ! (ਵੀਡੀਓ)

Wednesday, Jul 25, 2018 - 07:13 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਐੱਸ. ਜੀ. ਪੀ. ਸੀ. ਵੱਲੋਂ ਸਿੱਖ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਲੋੜਵੰਦਾਂ ਲਈ ਪੰਜਾਬ ਦੇ ਤਿੰਨਾਂ ਤਖਤਾਂ ਦੇ ਦਰਸ਼ਨ ਕਰਵਾਉਣ ਲਈ ਫਰੀ ਬੱਸਾਂ ਦੀ ਸਹੂਲਤ ਦਿੱਤੀ ਗਈ ਹੈ ਤਾਂ ਜੋ ਜਿਹੜੀ ਸੰਗਤ ਆਪਣੇ ਖਰਚੇ 'ਤੇ ਗੁਰਧਾਮਾਂ ਦੇ ਦਰਸ਼ਨ ਨਹੀਂ ਕਰ ਸਕਦੀ, ਉਹ ਇਨ੍ਹਾਂ ਬੱਸਾਂ ਰਾਹੀਂ ਗੁਰੂ ਘਰ ਨਤਮਸਤਕ ਹੋ ਸਕੇ। ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। 
ਇੱਥੇ ਦੱਸ ਦੇਈਏ ਕਿ ਪਿਛਲੀ ਅਕਾਲੀ ਸਰਕਾਰ ਵੱਲੋਂ ਵੀ ਵੋਟ ਬੈਂਕ ਲਈ ਧਰਮ ਦਾ ਸਹਾਰਾ ਲੈਂਦੇ ਹੋਏ ਗੁਰਧਾਮਾਂ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਫਰੀ ਰੇਲਵੇ ਤੇ ਬੱਸ ਸੇਵਾ ਚਲਾਈ ਗਈ ਸੀ ਤੇ ਹੁਣ ਫਿਰ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਪਿੱਛੇ ਵੀ ਅਕਾਲੀ ਦਲ ਦੀ ਹੀ ਸੋਚ ਹੋ ਸਕਦੀ ਹੈ।


Related News