ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਗਿਆਨੀ ਹਰਪ੍ਰੀਤ ਸਿੰਘ ਭਲਕੇ ਸੰਭਾਲਣਗੇ ਸੇਵਾ

Monday, Oct 29, 2018 - 12:48 PM (IST)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਗਿਆਨੀ ਹਰਪ੍ਰੀਤ ਸਿੰਘ ਭਲਕੇ ਸੰਭਾਲਣਗੇ ਸੇਵਾ

ਅੰਮ੍ਰਿਤਸਰ (ਦੀਪਕ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ 30 ਅਕਤੂਬਰ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 30 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਅਕਾਲੀ ਜਥਿਆਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤਾਂ ਸ਼ਾਮਿਲ  ਹੋਣਗੀਆਂ। ਭਾਈ ਲੌਂਗੋਵਾਲ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸੇਵਾ ਸੰਭਾਲ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।


Related News