SGPC ਤਰਨ ਤਾਰਨ ਵਿਖੇ ਖੋਲ੍ਹੇਗੀ ਕੁੜੀਆਂ ਦਾ ਸਿੱਖ ਮਿਸ਼ਨਰੀ ਕਾਲਜ : ਬੀਬੀ ਜਗੀਰ ਕੌਰ

10/27/2021 1:43:06 PM

ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਮਿਸ਼ਨਰੀ ਸੰਸਥਾਵਾਂ ਦਾ ਇਕ ਭਰਵਾਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਪ੍ਰਚਾਰਕ, ਰਾਗੀ, ਤਬਲਾ ਵਾਦਕ ਗ੍ਰੰਥੀ ਤਿਆਰ ਕਰਦੀਆਂ 56 ਸਿੱਖ ਮਿਸ਼ਨਰੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿਚ ਪ੍ਰਚਾਰਕਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਆਪਣੇ ਸੰਬੋਧਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸਿੱਖ ਮਿਸ਼ਨਰੀ ਕਾਲਜਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਉਨ੍ਹਾਂ ਕਿਹਾ ਕਿ ਪੰਥ ਪ੍ਰਵਾਨਤ ਸਿੱਖ ਰਹਿਤ ਮਰਿਆਦਾ ਨੂੰ ਸਮਰਪਿਤ ਹੁੰਦਿਆਂ ਇਹ ਸੰਸਥਾਵਾਂ ਸੰਗਤਾਂ ਨੂੰ ਸਿੱਖੀ ਨਾਲ ਜੋੜ ਰਹੀਆਂ ਹਨ ਅਤੇ ਇਨ੍ਹਾਂ ਸੰਸਥਾਵਾਂ ਨੇ ਕੌਮ ਨੂੰ ਕਈ ਨਾਮਵਰ ਸ਼ਖ਼ਸੀਅਤਾਂ ਦਿੱਤੀਆਂ ਹਨ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸਿੱਖ ਮਿਸ਼ਨਰੀ ਕਾਲਜਾਂ ਵੱਲੋਂ ਸ਼੍ਰੋਮਣੀ ਕਮੇਟੀ ਦੀ ‘ਘਰਿ-ਘਰਿ ਅੰਦਰਿ ਧਰਮਸਾਲ’ ਲਹਿਰ ਵਿਚ ਕੀਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਹਰ ਸਿੱਖ ਮਿਸ਼ਨਰੀ ਕਾਲਜ ਨੂੰ ਇਕ -ਇਕ ਲੱਖ ਰੁਪਏ ਦੀ ਸਾਲਾਨਾ ਸਹਾਇਤਾ ਦੇਣ ਦਾ ਐਲਾਨ ਕੀਤਾ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਖੁਦ 19 ਸਿੱਖ ਮਿਸ਼ਨਰੀ ਕਾਲਜ ਚਲਾਏ ਜਾ ਰਹੇ ਹਨ ਅਤੇ ਇਸੇ ਦੇ ਵਿਸਥਾਰ ਵਿਚ ਕਈ ਹੋਰ ਸੰਸਥਾਵਾਂ ਵੀ ਆਪਣਾ ਅਹਿਮ ਯੋਗਦਾਨ ਪਾ ਰਹੀਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤਰਨ ਤਾਰਨ ਵਿਖੇ ਮਾਤਾ ਸਾਹਿਬ ਕੌਰ ਜੀ ਦੇ ਨਾਂ ’ਤੇ ਕੁੜੀਆਂ ਦਾ ਸਿੱਖ ਮਿਸ਼ਨਰੀ ਕਾਲਜ ਵੀ ਜਲਦ ਖੋਲ੍ਹੇਗੀ, ਤਾਂ ਜੋ ਸਿੱਖ ਬੀਬੀਆਂ ਵੀ ਸਿੱਖੀ ਪ੍ਰਚਾਰ ਦੇ ਖੇਤਰ ਵਿਚ ਭਰਵੀਂ ਸ਼ਮੂਲੀਅਤ ਕਰ ਸਕਣ। ਉਨ੍ਹਾਂ ਸਮਾਗਮ ਵਿਚ ਸ਼ਾਮਲ ਹੋਣ ਆਏ ਸਿੱਖ ਮਿਸ਼ਨਰੀ ਕਾਲਜਾਂ ਦੇ ਪ੍ਰਤੀਨਿਧਾਂ ਦਾ ਧੰਨਵਾਦ ਕੀਤਾ।

ਪੜ੍ਹੋ ਇਹ ਵੀ ਖ਼ਬਰ - ਡੇਰਾ ਬਿਆਸ ’ਚ ਹੋਣ ਵਾਲੇ ਸਾਰੇ ਸਤਿਸੰਗ ਪ੍ਰੋਗਰਾਮ 30 ਨਵੰਬਰ ਤੱਕ ਹੋਏ ਰੱਦ

rajwinder kaur

This news is Content Editor rajwinder kaur