SGPC ਵੱਲੋਂ ਅਮਰੀਕਾ ਦੀ ਸੰਸਥਾ ਦੇ ਸਹਿਯੋਗ ਨਾਲ 4 ਕਾਲਜਾਂ ’ਚ ਚਲਾਏ ਜਾਣਗੇ ਨਵੇਂ ਕੋਰਸ
Saturday, Jan 29, 2022 - 11:58 AM (IST)
ਅੰਮ੍ਰਿਤਸਰ (ਦੀਪਕ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਕਾਲਜਾਂ ਵਿਚ ਨਵੇਂ ਰੋਜ਼ਗਾਰ ਮੁਖੀ ਕੋਰਸ ਸੁਰੂ ਕਰਨ ਲਈ ਅਮਰੀਕੀ ਸੰਸਥਾ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ। ਇਸ ਦੇ ਮੁੱਢਲੇ ਦੌਰ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੋਜ ਇੰਨੋਵੇਸ਼ਨ ਐਂਡ ਟੈਕਨੋਲਜੀ ਕੈਲੇਫੋਰਨੀਆ ਦੇ ਅਧਿਕਾਰੀਆਂ ਨਾਲ ਇਕ ਵਰਚੁਅਲ ਮੀਟਿੰਗ ਕੀਤੀ ਗਈ। ਇਸ ਸਬੰਧੀ ਐਡਵੋਕੇਟ ਹਰਜਿੰਦਰ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਯਤਨ ਆਪਣੇ ਕਾਲਜਾਂ ਵਿਚ ਨਵੇਂ ਕੋਰਸ ਲਿਆ ਕੇ ਨੌਜਵਾਨੀ ਨੂੰ ਰੁਜ਼ਗਾਰ ਨਾਲ ਜੋੜਨਾ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਬਟਾਲਾ ਤੋਂ ਲੜ ਸਕਦੇ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ!
ਉਨ੍ਹਾਂ ਦੱਸਿਆ ਕਿ ਇਸੇ ਤਹਿਤ ਅੱਜ ਬੋਜ਼ ਇੰਨੋਵੇਸ਼ਨ ਐਂਡ ਟੈਕਨੋਲਜ਼ੀ ਕੈਲੇਫੋਰਨੀਆ ਨਾਲ ਗਲਬਾਤ ਕੀਤੀ ਗਈ ਹੈ। ਨਵੇਂ ਕੋਰਸ ਬੋਜ਼ ਇਨੋਵੇਸ਼ਨ ਐਂਡ ਅਪਲਾਈਡ ਸੋਫਟਵੇਅਰ ਇੰਜੀਰਿੰਗ ਪ੍ਰੋਗਰਾਮ ਵਿਚ ਬੀ.ਐੱਸ.ਸੀ, ਬੀ.ਸੀ.ਏ. ਤੇ ਬੀਟੈਕ ਦੇ ਵਿਦਿਆਰਥੀ ਅਪਲਾਈ ਕਰ ਸਕਦੇ ਹਨ। ਇਸ ਲਈ ਪਹਿਲਾਂ ਰਜ਼ਿਸਟਰੇਸ਼ਨ ਹੋਵੇਗੀ ਅਤੇ ਫਿਰ ਟੈਸਟ ਲੈ ਕੇ ਦਾਖਲਾ ਹੋਵੇਗਾ। ਪਹਿਲਾਂ ਤਿੰਨ ਮਹੀਨੇ ਦਾ ਕੋਰਸ ਹੋਵੇਗਾ। ਇਸ ਵਿਚੋਂ ਪਾਸ ਹੋਣ ਵਾਲਿਆਂ ਦਾ ਫਿਰ ਨੌ ਮਹੀਨੇ ਦਾ ਕੋਰਸ ਹੋਵੇਗਾ ਇਹ ਕੋਰਸ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਚੱਲੇਗਾ। ਇਸ ਕੋਰਸ ਲਈ 500 ਡਾਲਰ ਮਹੀਨਾ ਫੀਸ ਹੋਵੇਗੀ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਕੌਰ ਸਿੱਧੂ ਦਾ ਮਜੀਠੀਆ 'ਤੇ ਸ਼ਬਦੀ ਹਮਲਾ, ਹਰਸਿਮਰਤ ਨੂੰ ਵੀ ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)
ਉਨ੍ਹਾਂ ਦੱਸਿਆ ਕਿ ਇਸ ਲਈ ਚਾਰ ਕਾਲਜ਼ਾਂ ਦੀ ਚੋਣ ਕੀਤੀ ਗਈ ਹੈ, ਜਿਸ ਵਿਚ ਗੁਰੂ ਨਾਨਕ ਇੰਜੀਰਿੰਗ ਕਾਲਜ ਲੁਧਿਆਣਾ, ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ, ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਤੇ ਖਾਲਸਾ ਕਾਲਜ ਪਟਿਆਲਾ ਸ਼ਾਮਲ ਹਨ। ਇਸ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਯੁਨੀਵਰਸਿਟੀ ਫਤਿਹਗੜ੍ਹ ਸਾਹਿਬ ਦੇ ਵਿਦਿਆਰਥੀ ਦਾਖਲਾ ਲੈ ਸਕਦੇ ਹਨ।
ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ
ਉਨ੍ਹਾਂ ਦਸਿਆ ਕਿ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਬੋਜ਼ ਇੰਨੋਵੇਸ਼ਨ ਐਂਡ ਟੈਕਨੋਲਜ਼ੀ ਵੱਲੋਂ ਰੁਜ਼ਗਾਰ ਦੇ ਮੌਕੇ ਮੁਹਈਆ ਕਰਵਾਏ ਜਾਣਗੇ, ਜੋ ਦੇਸ਼ ਦੇ ਨਾਲ-ਨਾਲ ਵਿਦੇਸ਼ ਅੰਦਰ ਵੀ ਹੋਣਗੇ। ਵਰਚੂਅਲੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਈਸਥਰ ਵੋਜਸਿਕੀ, ਅਮਿਤ ਹੁੱਡਾ, ਸੁਮਨ ਚਕਰਬੋਰਤੀ, ਜੋਹਨੀ ਜੇ ਕੰਗ, ਗੌਤਮ ਹਾਜ਼ਰ ਸਨ।