SGPC ਦੀ ਚਿਤਾਵਨੀ, ਸ੍ਰੀ ਹਰਿਮੰਦਰ ਸਾਹਿਬ ਦੇ ਨਾਂ ''ਤੇ ਉਗਰਾਹੀ ਕਰਨ ਵਾਲਿਆ ਨੂੰ ਬਕਸ਼ਿਆ ਨਹੀਂ ਜਾਵੇਗਾ

Tuesday, Feb 13, 2018 - 05:26 PM (IST)

SGPC ਦੀ ਚਿਤਾਵਨੀ, ਸ੍ਰੀ ਹਰਿਮੰਦਰ ਸਾਹਿਬ ਦੇ ਨਾਂ ''ਤੇ ਉਗਰਾਹੀ ਕਰਨ ਵਾਲਿਆ ਨੂੰ ਬਕਸ਼ਿਆ ਨਹੀਂ ਜਾਵੇਗਾ

ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਨਾਂ 'ਤੇ ਉਗਰਾਹੀ ਸਬੰਧੀ ਸੰਗਤਾਂ ਨੂੰ ਜਾਗਰੂਕ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਹਰਿਮੰਦਰ ਸਾਹਿਬ ਦੇ ਨਾ 'ਤੇ ਉਗਰਾਹੀ ਕਰਨ ਦਾ ਕਿਸੇ ਨੂੰ ਅਧਿਕਾਰ ਨਹੀਂ ਹੈ ਤੇ ਨਾ ਹੀ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸੰਗਤਾਂ ਦੇ ਕੋਲ ਜਾ ਕੇ ਉਗਰਾਹੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਇਕ ਬਿਆਨ 'ਚ ਸਪੱਸ਼ਟ ਕੀਤਾ ਕਿ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਖੁਦ ਹੀ ਸ਼ਰਧਾ ਤੇ ਸਤਿਕਾਰ ਨਾਲ ਭੇਟਾ ਲੈ ਕੇ ਪੁੱਜਦੀਆਂ ਹਨ। ਉਨ੍ਹਾਂ ਨੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਨਾਂ 'ਤੇ ਉਗਰਾਹੀ ਕਰਨ ਵਾਲਿਆਂ ਤੋਂ ਸੂਚੇਤ ਰਹਿਣ 'ਤੇ ਜੇ ਕੋਈ ਉਗਰਾਹੀ ਕਰਨ ਲਈ ਸੰਗਤਾਂ ਤੱਕ ਪੁੱਜਦਾ ਹੈ ਤਾਂ ਉਸ ਦੀ ਜਾਣਕਾਰੀ ਸ੍ਰੀ ਦਰਬਾਰ ਸਾਹਿਬ ਦੇ ਦਫਤਰ ਸਾਹਿਬ ਦੇ ਦਫਤਰ ਨੂੰ ਦੇਣ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟਾ ਦੇਣ ਸਮੇਂ ਸੰਗਤਾਂ ਪ੍ਰਬੰਧਕਾਂ ਪਾਸੋਂ ਰਸੀਦ ਜ਼ਰੂਰ ਪ੍ਰਾਪਤ ਕਰਨ।  


Related News