''ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣਾ ਸਾਡਾ ਮੁੱਢਲਾ ਫਰਜ਼''

Tuesday, Oct 01, 2019 - 03:50 PM (IST)

''ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣਾ ਸਾਡਾ ਮੁੱਢਲਾ ਫਰਜ਼''

ਨਾਭਾ (ਜਗਨਾਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਪੰਜਾਬ ਜਾਂ ਭਾਰਤ 'ਚ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਵੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸੈਮੀਨਾਰ ਕਰਵਾਏ ਜਾ ਰਹੇ ਹਨ। ਕਮੇਟੀ ਵਲੋਂ ਸੈਮੀਨਾਰ ਇਸ ਕਰਕੇ ਕਰਵਾਏ ਜਾ ਰਹੇ ਹਨ ਤਾਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਇਆ ਜਾ ਸਕੇ। ਉਕਤ ਵਿਚਾਰ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਵਿੰਦ ਸਿੰਘ ਲੌਂਗੋਂਵਾਲ ਨੇ ਪੱਤਰਕਾਰਾਂ ਨਾਲ ਸਾਂਝੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੀਆਂ ਹਨ। ਇਸ ਕਰਕੇ ਉਹ ਸਮੁੱਚੀ ਲੋਕਾਈ ਨੂੰ ਅਪੀਲ ਕਰਦੇ ਹਨ ਕਿ ਉਹ ਸੁਲਤਾਨਪੁਰ ਲੋਧੀ ਪਹੁੰਚ ਕੇ ਗੁਰੂ ਘਰ ਦੀਆਂ ਖੁਸੀਆਂ ਪ੍ਰਾਪਤ ਕਰਨ।

ਦੂਜੇ ਪਾਸੇ ਨਾਭਾ ਪਹੁੰਚਣ 'ਤੇ ਸੀਨੀ. ਅਕਾਲੀ ਆਗੂ ਮੱਖਣ ਸਿੰਘ ਲਾਲਕਾ ਦੀ ਅਗਵਾਈ 'ਚ ਗੋਵਿੰਦ ਸਿੰਘ ਲੌਂਗੋਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੱਖਣ ਸਿੰਘ ਲਾਲਕਾ, ਸਾ. ਚੇਅਰਮੈਨ ਜੀ.ਐੱਸ. ਬਿੱਲੂ, ਜਗਜੀਤ ਸਿੰਘ ਖੋਖ, ਗੁਰਬਖਸ ਸਿੰਘ ਸਿਬੀਆ, ਜਥੇ: ਬਲਤੇਜ ਸਿੰਘ ਖੋਖ, ਸਰਬਜੀਤ ਸਿੰਘ ਧੀਰੋਮਾਜਰਾ ਆਦਿ ਅਕਾਲੀ ਵਰਕਰ ਮੌਜੂਦ ਸਨ।


author

rajwinder kaur

Content Editor

Related News