ਸ਼੍ਰੋਮਣੀ ਕਮੇਟੀ ਹਰਿਆਣਾ ਸਥਿਤ ਮੀਰੀ-ਪੀਰੀ ਮੈਡੀਕਲ ਕਾਲਜ ਦੇ ਵਿਕਾਸ ਲਈ ਵਚਨਬੱਧ

Thursday, Jun 29, 2017 - 06:24 AM (IST)

ਫਤਿਹਗੜ੍ਹ ਸਾਹਿਬ/ ਅੰਮ੍ਰਿਤਸਰ  (ਜਗਦੇਵ, ਦੀਪਕ, ਪੁਰੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਾਹਬਾਦ ਮਾਰਕੰਡਾ (ਹਰਿਆਣਾ) ਵਿਖੇ ਚੱਲਦੇ ਮੀਰੀ-ਪੀਰੀ ਮੈਡੀਕਲ ਕਾਲਜ 'ਚ ਬਿਹਤਰ ਸਿਹਤ ਸਹੂਲਤਾਂ ਅਤੇ ਉੱਚ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਸ ਤਹਿਤ ਕਾਲਜ ਵਿਖੇ ਲੋੜੀਂਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਮੀਰੀ-ਪੀਰੀ ਮੈਡੀਕਲ ਕਾਲਜ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੇ ਗਏ ਦੌਰੇ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਰਾਜ ਦੇ ਲੋਕਾਂ ਲਈ ਹਸਪਤਾਲ ਵਿਖੇ ਜਲਦੀ ਹੀ ਸੀ. ਟੀ. ਸਕੈਨ ਅਤੇ ਡਾਇਲਸਿਜ਼ ਮਸ਼ੀਨਾਂ ਵੀ ਲਗਾਈਆਂ ਜਾਣਗੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਕਰਨਾਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਤਜਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਭਗਵੰਤ ਸਿੰਘ ਧੰਗੇੜਾ ਅਤੇ ਮੈਡੀਕਲ ਕਾਲਜ ਦਾ ਸਟਾਫ ਹਾਜ਼ਰ ਸੀ।


Related News