ਸੋਮਵਾਰ ਤੱਕ ਹੋ ਸਕਦੀ ਹੈ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਨਵੇਂ ਜਥੇਦਾਰ ਦੀ ਨਿਯੁਕਤੀ

Friday, Oct 19, 2018 - 05:46 PM (IST)

ਸੋਮਵਾਰ ਤੱਕ ਹੋ ਸਕਦੀ ਹੈ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਨਵੇਂ ਜਥੇਦਾਰ ਦੀ ਨਿਯੁਕਤੀ

ਅੰਮ੍ਰਿਤਸਰ (ਸੁਮਿਤ ਖੰਨਾ) : ਐੱਸ. ਜੀ. ਪੀ. ਸੀ. ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਦੀ ਨਿਯੁਕਤੀ ਸੋਮਵਾਰ ਨੂੰ ਕਰ ਸਕਦੇ ਹਨ। ਦੱਸ ਦਈਏ ਕਿ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਐੱਸ. ਜੀ. ਪੀ. ਸੀ. ਹਾਊਸ ਦੀ ਮੀਟਿੰਗ ਅਗਲੇ 72 ਘੰਟੇ 'ਚ ਕਰਨ ਦੀ ਗੱਲ ਆਖੀ ਹੈ। ਇਹ 72 ਘੰਟੇ ਸੋਮਵਾਰ ਨੂੰ ਖਤਮ ਹੋ ਜਾਣਗੇ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਕੋਈ ਫੈਸਲਾ ਹੋ ਸਕਦਾ ਹੈ। ਸਿੱਖ ਸਿਆਸਤ ਦੇ ਗਲਿਆਰਿਆਂ 'ਚ ਇਹ ਵੀ ਚਰਚਾ ਹੈ ਕਿ ਇਸ ਹਾਊਸ ਦੀ ਮੀਟਿੰਗ ਦੌਰਾਨ ਹੀ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਮੌਜੂਦਾ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਦੀ ਵੀ ਚਰਚਾ ਹੋਵੇਗੀ ਅਤੇ ਬੈਠਕ ਦੌਰਾਨ ਹੀ ਅਸਤੀਫੇ ਦੀ ਪੇਸ਼ਕਸ਼ ਨੂੰ ਮਨਜ਼ੂਰ ਕਰਦਿਆਂ ਹੋਇਆਂ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਨਵੇਂ ਜਥੇਦਾਰ ਦਾ ਨਾਂ ਵੀ ਵਿਚਾਰਿਆ ਜਾ ਸਕਦਾ ਹੈ।

ਕਰਯੋਗ ਹੈ ਕਿ ਪਿਛਲੇ ਕਈ ਫੈਸਲਿਆਂ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਗਿਆਨੀ ਗੁਰਬਚਨ ਸਿੰਘ ਨੇ ਵੀਰਵਾਰ ਨੂੰ ਆਪਣੀ ਵੱਡੇਰੀ ਉਮਰ ਦਾ ਹਵਾਲਾ ਦੇ ਕੇ ਜਥੇਦਾਰੀ ਤੋਂ ਆਪਣੇ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ। ਜਥੇਦਾਰ ਵਲੋਂ ਅਸਤੀਫੇ ਵਿਚ ਭਾਵੇਂ ਆਪਣੀ ਸਿਹਤ ਅਤੇ ਵਡੇਰੀ ਉਮਰ ਦਾ ਤਕਾਜ਼ਾ ਦੱਸਦੇ ਹੋਏ ਆਪਣੀਆਂ ਸੇਵਾਵਾਂ ਦੇਣ ਤੋਂ ਅਸਮਰਥਤਾ ਜ਼ਾਹਿਰ ਕੀਤੀ ਗਈ ਪਰ ਨਾਲ-ਨਾਲ ਹੀ ਉਨ੍ਹਾਂ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਮੁਆਫੀ ਦੇਣ ਸਬੰਧੀ ਲਏ ਗਏ ਫੈਸਲੇ 'ਤੇ ਵੀ ਆਪਣੀ ਭੁੱਲ ਦਾ ਅਹਿਸਾਸ ਕਰਦਿਆਂ ਪੂਰੇ ਖਾਲਸਾ ਪੰਥ ਕੋਲੋਂ ਮੁਆਫੀ ਮੰਗੀ। 
 


Related News