ਸੁਲਤਾਨਪੁਰ ਲੋਧੀ ਦੇ ਗੁਰੂ ਘਰ 'ਚ ਗੋਲ਼ੀ ਚਲਾਉਣ ਵਿਰੁੱਧ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੱਲੋਂ ਵੱਡੀ ਕਾਰਵਾਈ ਦਾ ਐਲਾਨ
Friday, Dec 01, 2023 - 09:46 PM (IST)
ਅੰਮ੍ਰਿਤਸਰ (ਬਿਊਰੋ) : ਬੀਤੇ ਦਿਨੀਂ ਸੁਲਤਾਨਪੁਰ ਲੋਧੀ ਵਿਖੇ ਪੁਲਸ ਵੱਲੋਂ ਸਿੱਖ ਮਰਿਆਦਾ ਨੂੰ ਅੱਖੋਂ ਪਰੋਖੇ ਕਰਕੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬਾਨ ਅੰਦਰ ਦਾਖ਼ਲ ਹੋਣ ਅਤੇ ਗੋਲ਼ੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਸਾਂਝੇ ਤੌਰ ’ਤੇ 3 ਦਸੰਬਰ ਤੋਂ ਧਰਨਾ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪ੍ਰਦਰਸ਼ਨ 'ਚ ਰੋਜ਼ਾਨਾ ਸ਼੍ਰੋਮਣੀ ਕਮੇਟੀ ਦੇ ਇਕ ਹਲਕੇ ਤੋਂ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਹਲਕਾ ਇੰਚਾਰਜ ਇਕੱਠੇ ਅਗਵਾਈ ਕਰਨਗੇ।
ਇਹ ਵੀ ਪੜ੍ਹੋ : ਰਣਜੀਤ ਐਵੀਨਿਊ ਗੋਲ਼ੀ ਕਾਂਡ 'ਚ ਲੋੜੀਂਦੇ ਜੱਗੂ ਭਗਵਾਨਪੁਰੀਆ ਗੈਂਗ ਦੇ 2 ਕਾਰਕੁਨਾਂ ਸਮੇਤ 3 ਚੜ੍ਹੇ ਪੁਲਸ ਅੜਿੱਕੇ
ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਦੇ ਮਾਮਲੇ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਸੀ ਪਰ ਸਰਕਾਰ ਇਸ ਵਿੱਚ ਨਾਕਾਮਯਾਬ ਰਹੀ। ਇਸ ਦੇ ਉਲਟ ਸਰਕਾਰ ਨੇ ਗੁਰੂ ਘਰ ਅੰਦਰ ਮਰਿਆਦਾ ਦੀ ਉਲੰਘਣਾ ਕਰਦਿਆਂ ਗੋਲ਼ੀ ਚਲਾਉਣ ਦੇ ਆਦੇਸ਼ ਦਿੱਤੇ। ਸਰਕਾਰ ਦੀ ਇਸ ਕਾਰਵਾਈ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਵੀ ਠੇਸ ਪੁੱਜੀ ਹੈ। ਕਾਫੀ ਸਮਾਂ ਬੀਤ ਜਾਣ ਮਗਰੋਂ ਵੀ ਇਸ ਮਾਮਲੇ ਨੂੰ ਲੈ ਕੇ ਸਰਕਾਰ ਦੀ ਚੁੱਪ ਕਈ ਸਵਾਲ ਪੈਦਾ ਕਰਦੀ ਹੈ।
ਇਹ ਵੀ ਪੜ੍ਹੋ : ਪੱਕੇ ਤੌਰ 'ਤੇ ਕੈਨੇਡਾ ਛੱਡ ਪੰਜਾਬ ਵਸਣਗੇ ਨਛੱਤਰ ਗਿੱਲ!, ਸੁਣੋ ਅਣਸੁਣੇ ਕਿੱਸੇ ਤੇ ਕਮਾਲ ਦੇ ਗੀਤ
ਉਨ੍ਹਾਂ ਕਿਹਾ ਕਿ ਦੋਸ਼ੀ ਅਧਿਕਾਰੀਆਂ ’ਤੇ ਸਰਕਾਰ ਵੱਲੋਂ ਕਿਸੇ ਕਿਸਮ ਦੀ ਕਾਰਵਾਈ ਨਾ ਕਰਨਾ ਸੰਗਤਾਂ ਅੰਦਰ ਰੋਸ ਅਤੇ ਰੋਹ ਪੈਦਾ ਕਰ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਹਿਯੋਗ ਨਾਲ 3 ਦਸੰਬਰ ਨੂੰ ਧਰਨਾ ਪ੍ਰਦਰਸ਼ਨ ਆਰੰਭਿਆ ਜਾ ਰਿਹਾ ਹੈ, ਜਿਸ ਵਿੱਚ ਰੋਜ਼ਾਨਾ ਇਕ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਹਲਕਾ ਇੰਚਾਰਜ ਸੰਗਤ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਵਿਖੇ ਧਰਨਾ ਲਗਾਏਗਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8