ਫਿਰੋਜ਼ਪੁਰ ’ਚ ਡਰੋਨ ਹਮਲੇ ''ਚ ਪੀੜਤ ਪਰਿਵਾਰ ਨੂੰ SGPC ਵੱਲੋਂ ਮਾਲੀ ਸਹਾਇਤਾ ਦਾ ਐਲਾਨ

Thursday, May 15, 2025 - 05:13 PM (IST)

ਫਿਰੋਜ਼ਪੁਰ ’ਚ ਡਰੋਨ ਹਮਲੇ ''ਚ ਪੀੜਤ ਪਰਿਵਾਰ ਨੂੰ SGPC ਵੱਲੋਂ ਮਾਲੀ ਸਹਾਇਤਾ ਦਾ ਐਲਾਨ

ਅੰਮ੍ਰਿਤਸਰ(ਸਰਬਜੀਤ)-ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ’ਚ ਬੀਤੇ ਦਿਨੀਂ ਡਰੋਨ ਹਮਲੇ ਦੌਰਾਨ ਜ਼ਖ਼ਮੀ ਹੋਏ ਪਰਿਵਾਰ 'ਚੋਂ ਮਾਤਾ ਸੁਖਵਿੰਦਰ ਕੌਰ ਦੇ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡਾਂ ਦੇ ਸਕੂਲ ਖੁੱਲ੍ਹਣ ਨੂੰ ਲੈ ਕੇ ਵੱਡੀ ਖ਼ਬਰ

ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਦਿਨੀਂ ਹੋਏ ਡਰੋਨ ਹਮਲਿਆਂ ਵਿਚ ਲਖਵਿੰਦਰ ਸਿੰਘ ਦੇ ਪਰਿਵਾਰ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ, ਜਿਨ੍ਹਾਂ ਦੇ ਤਿੰਨ ਜੀਅ ਹਮਲੇ ਵਿਚ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿਚੋਂ ਬੀਬੀ ਸੁਖਵਿੰਦਰ ਕੌਰ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ ਜਦਕਿ ਇੱਕ ਮੈਂਬਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਘਾਟਾ ਤਾਂ ਪੂਰਾ ਨਹੀਂ ਹੋ ਸਕਦਾ ਪਰ ਪੀੜਤ ਪਰਿਵਾਰ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਲੋਂ 5 ਲੱਖ ਰੁਪਏ ਮਾਲੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। 

ਇਹ ਵੀ ਪੜ੍ਹੋ- ਸ਼ਰਾਬ ਕਾਂਡ ਮਾਮਲੇ 'ਚ ਪੰਜਾਬ ਸਰਕਾਰ ਨੇ ਫੜੀ ਪੀੜਤ ਪਰਿਵਾਰਾਂ ਦੀ ਬਾਂਹ, ਵੰਡੇ 10-10 ਲੱਖ ਦੇ ਚੈੱਕ

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਪੀੜਤ ਪਰਿਵਾਰ ਦੇ ਘਰ ਪੁੱਜਾ ਸੀ। ਸ਼੍ਰੋਮਣੀ ਕਮੇਟੀ ਦੇ ਇਸ ਵਫਦ ਵਿੱਚ ਮੈਂਬਰ ਦਰਸ਼ਨ ਸਿੰਘ ਸ਼ੇਰ ਖਾਂ, ਸਤਪਾਲ ਸਿੰਘ ਤਲਵੰਡੀ,  ਪ੍ਰੀਤਮ ਸਿੰਘ ਮਲਸੀਆਂ ਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸ਼ਾਮਲ ਸਨ। ਵਫ਼ਦ ਨੇ ਅਕਾਲ ਚਲਾਣਾ ਕਰ ਗਏ ਮਾਤਾ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News