SGPC ਵੱਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਧਾਰਮਿਕ ਆਯੋਜਨ ਦਾ ਐਲਾਨ

Monday, Nov 10, 2025 - 01:01 PM (IST)

SGPC ਵੱਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਧਾਰਮਿਕ ਆਯੋਜਨ ਦਾ ਐਲਾਨ

ਅੰਮ੍ਰਿਤਸਰ (ਗੁਰਪ੍ਰੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਧੰਨ ਧੰਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਾਢੇ ਤਿੰਨ ਸਾਲਾ ਸ਼ਹੀਦੀ ਸ਼ਤਾਬਦੀ ਦੇ ਮੌਕੇ ‘ਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨਾਲ ਸੰਬੰਧਿਤ ਗੁਰਤਾ ਗੱਦੀ ਦਿਵਸ ਅਨੰਦਪੁਰ ਸਾਹਿਬ ਦੀ ਧਰਤੀ ‘ਤੇ 21 ਤੋਂ 29 ਨਵੰਬਰ ਤੱਕ ਮਨਾਇਆ ਜਾਵੇਗਾ। ਸਮਾਗਮਾਂ ਦੀ ਸ਼ੁਰੂਆਤ 21 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਵੇਗੀ ਅਤੇ ਗੁਰਤਾ ਗੱਦੀ ਸਥਾਪਨਾ ਨਾਲ ਜੁੜੇ ਧਾਰਮਿਕ ਪ੍ਰੋਗਰਾਮ ਕਰਵਾਏ ਜਾਣਗੇ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ! ਇਸ ਯੋਜਨਾ ਤਹਿਤ ਹੁਣ ਕੇਂਦਰ ਨੇ...

ਉਨ੍ਹਾਂ ਦੱਸਿਆ ਕਿ 23 ਅਤੇ 25 ਨਵੰਬਰ ਨੂੰ ਵਿਸ਼ੇਸ਼ ਪਾਠ ਰੱਖੇ ਜਾਣਗੇ, ਜਦਕਿ 26 ਤੋਂ 28 ਨਵੰਬਰ ਤੱਕ ਲਗਾਤਾਰ ਸਮਾਗਮ ਤੇ ਧਾਰਮਿਕ ਪ੍ਰਵਚਨ ਚੱਲਦੇ ਰਹਿਣਗੇ। 28 ਨਵੰਬਰ ਨੂੰ ਭਾਈ ਜੈਤਾ ਜੀ ਨੂੰ ਸਮਰਪਿਤ ਨਗਰ ਕੀਰਤਨ ਗਵਾਂਘੜ ਤੋਂ ਕੀਰਤਪੁਰ ਸਾਹਿਬ ਤੱਕ ਨਿਕਲੇਗਾ। 29 ਨਵੰਬਰ ਨੂੰ ਅੰਮ੍ਰਿਤ ਵੇਲੇ ਇਹ ਨਗਰ ਕੀਰਤਨ ਉਸ ਰੂਹਾਨੀ ਭਾਵਨਾ ਨਾਲ ਪੈਦਲ ਤੁਰੇਗਾ ਜਿਸ ਤਰ੍ਹਾਂ ਭਾਈ ਜੈਤਾ ਜੀ ਗੁਰੂ ਤੇਗ ਬਹਾਦਰ ਸਾਹਿਬ ਦਾ ਸੀਸ ਲੈ ਕੇ ਪਹੁੰਚੇ ਸਨ। ਮੰਨਣ ਨੇ ਕਿਹਾ ਕਿ ਇਸ ਪਵਿੱਤਰ ਪ੍ਰੋਗਰਾਮ ਵਿੱਚ ਸਮੂਹ ਸੰਪਰਦਾਵਾਂ, ਨਿਹੰਗ ਜਥੇ, ਸਿੰਘ ਸਭਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੀ ਸ਼ਮੂਲੀਅਤ ਹੋਵੇਗੀ ਤਾਂ ਜੋ ਇਹ ਸਮਾਗਮ ਆਧਿਆਤਮਿਕ ਅਤੇ ਸੱਭਿਆਚਾਰਕ ਪੱਧਰ ‘ਤੇ ਇੱਕ ਵੱਡਾ ਸੰਦੇਸ਼ ਦੇ ਸਕੇ।

ਇਹ ਵੀ ਪੜ੍ਹੋ-ਪੰਜਾਬ ਦੇ ਸਾਬਕਾ DGP ਦੇ ਪੁੱਤਰ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ

ਐਸਜੀਪੀਸੀ ਦੀ ਆਬਜੈਕਟਿਵ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵੀਂ ਟੀਮ ਨੂੰ ਪੂਰੇ ਪੰਥ ਦੀ ਵਧਾਈ ਦੇਣ ਯੋਗ ਹੈ ਕਿਉਂਕਿ ਗੁਰੂ ਤੇਗ ਬਹਾਦਰ ਪਾਤਸ਼ਾਹ ਦੇ 350ਵੇਂ ਸ਼ਹੀਦੀ ਪੁਰਬ ਦੇ ਮੌਕੇ 'ਤੇ ਦੇਸ਼ ਭਰ ਵਿੱਚ ਬੇਮਿਸਾਲ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅਸਾਮ ਤੋਂ ਲੈ ਕੇ ਕਸ਼ਮੀਰ ਤੱਕ ਨਗਰ ਕੀਰਤਨ ਨਿਕਲ ਰਹੇ ਹਨ, ਜਿੱਥੇ ਹਜ਼ਾਰਾਂ-ਲੱਖਾਂ ਸੰਗਤਾਂ ਸ਼ਰਧਾ ਨਾਲ ਸ਼ਾਮਲ ਹੋ ਰਹੀਆਂ ਹਨ। ਬਾਬਾ ਬਕਾਲਾ ਅਤੇ ਹੋਰ ਪਵਿੱਤਰ ਸਥਾਨਾਂ ‘ਤੇ ਸਹਿਜ ਪਾਠਾਂ ਦੇ ਭੋਗ ਪਾਏ ਜਾ ਰਹੇ ਹਨ, ਜਿੱਥੇ ਸੰਗਤਾਂ ਦਾ ਵੱਡਾ ਇਕੱਠ ਵੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ- ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ਦੀ ਗੱਡੀ 'ਤੇ ਹਮਲੇ ਦਾ ਸੱਚ ਆਇਆ ਸਾਹਮਣੇ ! DCP ਦਾ ਵੱਡਾ ਖੁਲਾਸਾ

ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਇਹ ਸਮਾਗਮ ਸਿਰਫ਼ ਰਸਮਾਂ ਨਹੀਂ ਸਗੋਂ ਸਾਡੀ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦਾ ਮਾਧਿਅਮ ਹਨ। ਉਨ੍ਹਾਂ ਨੇ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਮਾਰਕਾਂ, ਮਿਊਜ਼ੀਅਮਾਂ ਅਤੇ ਆਰਕਾਈਵਾਂ ਦੇ ਨਿਰਮਾਣ ਵਿੱਚ ਐਸਜੀਪੀਸੀ ਨਾਲ ਸਹਿਯੋਗ ਕੀਤਾ ਜਾਵੇ ਤਾਂ ਜੋ ਭਵਿੱਖ ਦੀਆਂ ਪੀੜੀਆਂ ਇਸ ਇਤਿਹਾਸ ਨੂੰ ਸਮਝਣ ਤੇ ਇਸ ਤੋਂ ਪ੍ਰੇਰਿਤ ਹੋਣ। ਉਨ੍ਹਾਂ ਕਿਹਾ ਕਿ ਸਮਾਗਮਾਂ ਦੌਰਾਨ ਕਲਾ, ਸੰਗੀਤ, ਅਤੇ ਗੁਰਬਾਣੀ ਦੇ ਸੱਭਿਆਚਾਰਕ ਮੰਚ ਵੀ ਸਜਾਏ ਜਾਣਗੇ ਜਿੱਥੇ ਇਤਿਹਾਸਕ ਪ੍ਰਦਰਸ਼ਨੀਆਂ ਅਤੇ ਗੋਸ਼ਟੀਆਂ ਰਾਹੀਂ ਸਿੱਖ ਇਤਿਹਾਸ ਨੂੰ ਰੂਪ ਦਿੱਤਾ ਜਾਵੇਗਾ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੁਰੱਖਿਆ, ਸਫ਼ਾਈ ਅਤੇ ਯਾਤਰਾ ਪ੍ਰਬੰਧਾਂ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ।

ਇਹ ਵੀ ਪੜ੍ਹੋ- ਤਰਨਤਾਰਨ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ, ਗੈਰ-ਸਰਕਾਰੀ ਦਫਤਰ ਰਹਿਣਗੇ ਬੰਦ


author

Shivani Bassan

Content Editor

Related News