ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਨੂੰ ਜਾਗਰੂਕ ਕਰਨ ਲਈ SGPC ਵੱਲੋਂ ਸੇਵਾਦਾਰਾਂ ਨਾਲ ਬੈਠਕ
Sunday, Jul 14, 2024 - 07:06 PM (IST)
ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਅਤੇ ਉਹਨਾਂ ਨੂੰ ਜਾਗਰੂਕ ਕਰਨ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਪਰਿਕਰਮਾ ਦੇ ਮੁਲਾਜ਼ਮਾਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਦੌਰਾਨ ਪਰਿਕਰਮਾ ਦੇ ਸਮੂਹ ਮੁਲਾਜ਼ਮਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵੀ ਉਹਨਾਂ ਦਾ ਹੱਲ ਕਰਨ ਦੀ ਗੱਲਬਾਤ ਕੀਤੀ ਗਈ, ਉਥੇ ਹੀ ਪਰਿਕਰਮਾ ਦੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਕਿ ਬਾਹਰੋਂ ਆਉਂਣ ਵਾਲੀ ਸੰਗਤ ਨਾਲ ਚੰਗਾ ਵਤੀਰਾ ਕਰਦੇ ਹੋਏ ਉਹਨਾਂ ਨੂੰ ਗੁਰੂ ਮਰਿਆਦਾ ਸਬੰਧੀ ਵਿਸਥਾਰ ਨਾਲ ਸਮਝਾਇਆ ਜਾਵੇ, ਕਿਸ ਤਰ੍ਹਾਂ ਨਾਲ ਇੱਥੋਂ ਦੀ ਮਰਿਆਦਾ ਸਹਿਤ ਕਾਰਜ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ IIM ਕੈਂਪਸ 'ਚ ਤਲਵਾਰ ਲੈ ਕੇ ਨਿਹੰਗ ਬਾਣੇ 'ਚ ਪਹੁੰਚਿਆ ਵਿਅਕਤੀ, ਵਿਦਿਆਰਥੀਆਂ ਨੂੰ ਦਿੱਤੀ ਇਹ ਧਮਕੀ
ਇਨ੍ਹਾਂ ਸਭ ਚੀਜ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ ਹੋਡਿੰਗ ਬੈਨਰ ਵੀ ਤਿਆਰ ਕਰਵਾਏ ਗਏ ਹਨ ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰੀ ਆਲੇ ਦੁਆਲੇ 'ਤੇ ਲਗਾਏ ਜਾਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੈਨੇਜਰ ਨਰਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਵੀ ਸੰਗਤਾਂ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੋਟੋਗ੍ਰਾਫੀ ਨਾ ਕੀਤੀ ਜਾਵੇ ਅਤੇ ਜੇਕਰ ਕੋਈ ਸੇਵਾਦਾਰ ਰੋਕਦਾ ਹੈ ਤਾਂ ਉਸ ਉਸ ਦੀ ਗੱਲ ਨੂੰ ਧਿਆਨ ਨਾਲ ਸੁਣਦੇ ਹੋਏ ਗੁਰੂ ਸਾਹਿਬ ਦੀ ਮਰਿਆਦਾ ਦਾ ਉਲੰਘਣ ਨਾ ਕੀਤਾ ਜਾਵੇ। ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਫਿਰ ਵੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਆ ਕੇ ਸੰਪਰਕ ਕਰ ਸਕਦਾ ਹੈ।
ਇਹ ਵੀ ਪੜ੍ਹੋ- GNDH ਦੇ ਡਾਕਟਰਾਂ ਨੇ ਦਿਲ ਦੀ ਘਾਤਕ ਬਿਮਾਰੀ ਦੀ ਕੀਤੀ ਸਫ਼ਲ ਸਰਜਰੀ, 13 ਸਾਲਾ ਬੱਚੀ ਨੂੰ ਮੌਤ ਦੇ ਮੂੰਹੋਂ ਕੱਢਿਆ ਬਾਹਰ
ਮੈਨੇਜਰ ਪਰਿਕਰਮਾ ਨਰਿੰਦਰ ਸਿੰਘ ਨੇ ਦੱਸਿਆ ਕਿ ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਹਰ ਹਫਤੇ ਬੈਠਕ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਬੈਠਕ ਵਿੱਚ ਜਿਹੜੇ ਮੁਲਾਜ਼ਮ 24 ਘੰਟੇ ਦਿਨ ਰਾਤ ਪਰਿਕਰਮਾ ‘ਚ ਡਿਊਟੀ ਕਰਦੇ ਹਨ, ਉਹਨਾਂ ਕੋਲੋਂ ਸੁਝਾ ਲਏ ਹਨ, ਉਹਨਾਂ ਦੀਆਂ ਦੁਖ ਤਕਲੀਫਾਂ ਸਮਝਦੇ ਹੋਏ ਹੱਲ ਕਰਨ ਲਈ ਉਹਨਾਂ ਨੂੰ ਭਰੋਸਾ ਦਿੱਤਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧੀ ਗੁਰੂ ਘਰ ਆਉਣ ਵਾਲੀ ਸੰਗਤ ਨੂੰ ਅਪੀਲ ਕਰਦੇ ਹਾਂ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਫੋਟੋਗ੍ਰਾਫਰੀ ਅਤੇ ਵੀਡੀਓਗ੍ਰਾਫਰੀ ਨਾ ਕੀਤੀ ਜਾਵੇ, ਜੇਕਰ ਮੁਲਾਜ਼ਮ ਪਿਆਰ ਸਤਿਕਾਰ ਨਾਲ ਰੋਕਦੇ ਹਨ, ਉਹਨਾਂ ਨਾਲ ਕੋਈ ਵੀ ਮਾੜਾ ਵਤੀਰਾ ਨਾ ਕੀਤਾ ਜਾਵੇ। ਜੇਕਰ ਕਿਸੇ ਨੂੰ ਕੋਈ ਵੀ ਸ਼ਿਕਾਇਤ ਹੁੰਦੀ ਹੈ, ਉਹ ਦਫਤਰ ਵਿਚ ਆ ਕੇ ਸਾਡੇ ਨਾਲ ਗੱਲਬਾਤ ਕਰ ਸਕਦੇ ਹਨ ਤਾਂ ਜੋ ਇਸ ਸ਼ਰਧਾਲੂ ਦੀ ਭਾਵਨਾ ਨੂੰ ਠੇਸ ਨਾ ਪਹੁੰਚੇ। ਇਸ ਮੌਕੇ 'ਤੇ ਪਰਿਕਰਮਾ ਇੰਚਾਰਜ ਮਲਕੀਤ ਸਿੰਘ , ਗੁਰਵੇਲ ਸਿੰਘ , ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਸੇਵਾਦਾਰ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8