SGPC ਵੱਲੋਂ ਦਫਤਰਾਂ 'ਚ ਪੈਂਟ-ਸ਼ਰਟ 'ਤੇ ਪਾਬੰਦੀ!
Thursday, Feb 26, 2026 - 02:33 PM (IST)
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਫ਼ਤਰਾਂ ਵਿੱਚ ਹੁਣ ਕਰਮਚਾਰੀਆਂ ਦੇ ਪਹਿਰਾਵੇ ਨੂੰ ਲੈ ਕੇ ਇੱਕ ਵੱਡਾ ਫੈਸਲਾ ਲਿਆ ਗਿਆ ਹੈ। SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਰੇ ਮੁਲਾਜ਼ਮਾਂ ਲਈ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਪੈਂਟ-ਸ਼ਰਟ ਪਹਿਨਣ 'ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਹੁਣ ਸਾਰੇ ਕਰਮਚਾਰੀਆਂ ਲਈ ਕੁੜਤਾ-ਪਜਾਮਾ ਡਰੈੱਸ ਕੋਡ ਲਾਜ਼ਮੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- 'ਸਰ ਜੀ ਤੁਰਿਆ ਨ੍ਹੀ ਜਾਂਦਾ, ਦਰਦ ਹੋ ਰਹੀ..."! ਚੂੜੇ ਵਾਲੀ ਦੇ ਸਿਰ 'ਚ ਗੋਲੀ ਮਾਰਨ ਵਾਲਾ ਪੁਲਸ ਨੂੰ ਪਾ ਰਿਹਾ ਦੁਹਾਈ
ਕਮੇਟੀ ਅਨੁਸਾਰ ਇਹ ਫੈਸਲਾ ਸਿੱਖ ਮਰਯਾਦਾ ਅਤੇ ਪਰੰਪਰਾਵਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ, ਤਾਂ ਜੋ ਸ਼੍ਰੋਮਣੀ ਕਮੇਟੀ ਦੇ ਦਫ਼ਤਰਾਂ ਵਿੱਚ ਸਿੱਖੀ ਦੀ ਸਪੱਸ਼ਟ ਝਲਕ ਦਿਖਾਈ ਦੇਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਕਿਹਾ ਕਿ ਪ੍ਰਧਾਨ ਸਾਹਿਬ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਸੀ ਦੇਣ ਧਿਆਨ, 4 ਦਿਨਾਂ ਲਈ ਬੰਦ ਰਹੇਗੀ ਮਸ਼ਹੂਰ ਮਾਰਕੀਟ
ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਕਰਮਚਾਰੀ ਇਨ੍ਹਾਂ ਹਦਾਇਤਾਂ ਦੀ ਅਣਦੇਖੀ ਕਰਦਾ ਹੈ, ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਦਾ ਮੰਨਣਾ ਹੈ ਕਿ ਧਾਰਮਿਕ ਸੰਸਥਾ ਦੀ ਗਰਿਮਾ ਅਤੇ ਪਛਾਣ ਨੂੰ ਬਣਾਏ ਰੱਖਣ ਲਈ ਅਜਿਹੇ ਕਦਮ ਜ਼ਰੂਰੀ ਹਨ। ਇਸ ਦਾ ਮਕਸਦ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਹਰ ਪੱਧਰ 'ਤੇ ਸਿੱਖ ਪਰੰਪਰਾਵਾਂ ਦਾ ਸਤਿਕਾਰ ਦਿਖਾਉਣਾ ਹੈ।
ਇਹ ਵੀ ਪੜ੍ਹੋ- ਹੋਲੀ ’ਤੇ ਯਾਤਰੀਆਂ ਨੂੰ ਰੇਲਵੇ ਦਾ ਤੋਹਫ਼ਾ, ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟ੍ਰੇਨ, ਇਨ੍ਹਾਂ ਜਗ੍ਹਾ 'ਤੇ ਹੋਵੇਗੀ ਠਹਿਰਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
