ਸ਼੍ਰੋਮਣੀ ਕਮੇਟੀ ਦਾ ਸਾਲ 2018-19 ਲਈ 11 ਅਰਬ 59 ਕਰੋੜ ਦਾ ਬਜਟ ਪਾਸ
Friday, Mar 30, 2018 - 03:06 PM (IST)

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 2018-19 ਦਾ ਸਲਾਨਾ ਬਜਟ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ 'ਚ ਪੇਸ਼ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਵਲੋਂ ਪਿਛਲੇ ਸਾਲ 2017-18 ਲਈ 1106 ਕਰੋੜ ਰੁਪਏ ਦਾ ਅਨੁਮਾਨਿਤ ਬਜਟ ਪੇਸ਼ ਕੀਤਾ ਗਿਆ ਸੀ, ਜੋ ਕਿ ਇਸ ਤੋਂ ਪਿਛਲੇ ਸਾਲ 2016-17 ਨਾਲੋਂ 8.6 ਫੀਸਦੀ (88 ਕਰੋੜ) ਵਾਧੇ ਦਾ ਬਜਟ ਸੀ। ਇਸ ਸਾਲ ਸ਼੍ਰੋਮਣੀ ਕਮੇਟੀ ਵੱਲੋਂ 11 ਅਰਬ 59 ਕਰੋੜ ਦਾ ਬਜਟ ਪੇਸ਼ ਕੀਤਾ ਗਿਆ। ਇਸ ਸਾਲ ਦੇ ਬਜਟ 'ਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੇ ਖਰਚ ਸਮੇਤ ਧਰਮ ਪ੍ਰਚਾਰ, ਸਿਹਤ ਸਹੂਲਤਾਂ ਤੇ ਵਿਦਿਅਕ ਖੇਤਰ 'ਚ ਸੇਵਾਵਾਂ ਨੂੰ ਤਰਜੀਹ ਦਿੱਤੀ ਗਈ ਹੈ।