SGPC ਵੱਲੋਂ 1487.41 ਕਰੋੜ ਰੁਪਏ ਦਾ ਬਜਟ ਪਾਸ, ਪਿਛਲੇ ਸਾਲ ਨਾਲੋਂ 100 ਕਰੋੜ ਦਾ ਵਾਧਾ
Saturday, Mar 28, 2026 - 01:05 PM (IST)
ਅੰਮ੍ਰਿਤਸਰ (ਵੈੱਬ ਡੈਸਕ/ਸਰਬਜੀਤ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2026-27 ਲਈ ਬਜਟ ਪਾਸ ਕਰ ਦਿੱਤਾ ਗਿਆ ਹੈ। ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਵੱਲੋਂ ਬਜਟ ਪੇਸ਼ ਕੀਤਾ ਗਿਆ, ਜੋ ਜੈਕਾਰਿਆਂ ਦੀ ਗੂੰਜ ਦੇ ਨਾਲ ਪਾਸ ਹੋ ਗਿਆ। ਇਸ ਸਾਲ ਕਮੇਟੀ ਵੱਲੋਂ 1487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਹੈ। ਪਿਛਲੇ ਸਾਲ ਨਾਲੋਂ ਬਜਟ ਵਿਚ 100.94 ਕਰੋੜ ਰੁਪਏ, ਯਾਨੀ 7.28 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ।
ਬਜਟ ਇਜਲਾਸ ਦੌਰਾਨ ਬੇਅਦਬੀਆਂ ਵਿਰੋਧੀ ਕਾਨੂੰਨ, ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਭਾਰਤ ਸਰਕਾਰ ਨੂੰ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕਣ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦਾ ਲਾਂਘਾ ਪਹਿਲਾਂ ਦੀ ਤਰ੍ਹਾਂ ਤੁਰੰਤ ਚਾਲੂ ਕੀਤੇ ਜਾਣ ਦੀ ਮੰਗ, AI ਦੀ ਦੁਰਵਰਤੋਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਵੀ ਮਤੇ ਪਾਸ ਕੀਤੇ ਗਏ।
