SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ

Thursday, Aug 20, 2026 - 01:56 PM (IST)

SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ

ਅੰਮ੍ਰਿਤਸਰ (ਜ.ਬ.): ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਕੋਲ ਪਾਰਕਿੰਗ ਵਿੱਚ ਖੜ੍ਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬੱਸਾਂ ਦੀ ਬੀਤੀ ਰਾਤ ਭੰਨਤੋੜ ਕਰ ਦਿੱਤੀ ਗਈ।ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਨੂੰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਇਹ ਕਾਰ ਸੇਵਾ ਬੱਸਾਂ ਚਲਾਈਆਂ ਜਾਂਦੀਆਂ ਹਨ। ਅੱਜ ਜਬਲਪੁਰ ਤੋਂ ਆਈ ਸੰਗਤ ਨੂੰ ਇਨ੍ਹਾਂ ਬੱਸਾਂ ਰਾਹੀਂ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਦਾ ਪ੍ਰੋਗਰਾਮ ਸੀ।  

ਇਹ ਵੀ ਪੜ੍ਹੋ- ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ, ਪ੍ਰੇਸ਼ਾਨ ਪਤੀ-ਪਤਨੀ ਨੇ DC ਅੱਗੇ ਰੱਖ'ਤੀ ਇਹ ਮੰਗ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੱਸਾਂ 'ਤੇ ਗੋਲੀਆਂ ਵੀ ਚਲਾਈਆਂ ਗਈਆਂ ਹੋ ਸਕਦੀਆਂ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਘਟਨਾ ਵਾਲੀ ਥਾਂ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦਾ ਪਤਾ ਲਗਾਇਆ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ: ਜਨਮਦਿਨ ਵਾਲੇ ਦਿਨ ਨੌਜਵਾਨ 'ਤੇ ਚੱਲੀ ਗੋਲੀ, ਦੋਸਤਾਂ ਨੂੰ ਦੇਣ ਚੱਲਾ ਸੀ ਪਾਰਟੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News