SGPC ਨੇ ਸੱਦੀ ਅੰਤ੍ਰਿੰਗ ਕਮੇਟੀ ਦੀ ਐਮਰਜੈਂਸੀ ਮੀਟਿੰਗ

Saturday, Dec 21, 2024 - 12:26 PM (IST)

SGPC ਨੇ ਸੱਦੀ ਅੰਤ੍ਰਿੰਗ ਕਮੇਟੀ ਦੀ ਐਮਰਜੈਂਸੀ ਮੀਟਿੰਗ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 23 ਦਸੰਬਰ ਨੂੰ ਅੰਤ੍ਰਿੰਗ ਕਮੇਟੀ ਦੀ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। ਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਨਰਾਜ਼ਗੀ ਦੀਆਂ ਖ਼ਬਰਾਂ ਵਿਚਾਲੇ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਬੀਤੇ ਦਿਨੀਂ ਜੋ ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਜੋ ਫੈਸਲੇ ਲਏ ਗਏ ਸਨ ਕਿ ਉਹ ਹੁਣ ਉਸੇ ਤਰ੍ਹਾਂ ਹੀ ਰਹਿਣਗੇ ਜਾਂ ਫਿਰ ਉਨ੍ਹਾਂ ਫੈਸਲਿਆਂ 'ਚ ਬਦਲਾਅ ਕੀਤਾ ਗਿਆ। ਸੂਤਰਾਂ ਅਨੁਸਾਰ ਅੰਤ੍ਰਿਗ ਕਮੇਟੀ 'ਚ ਕੋਈ ਹੋਰ ਵੱਡਾ ਫੈਸਲਾ ਵੀ ਲਿਆ ਜਾ ਸਕਦਾ ਹੈ। ਦੱਸ ਦੇਈਏ ਬੀਤੇ ਦਿਨ ਖ਼ਬਰ ਸਾਹਮਣੇ ਆਈ ਸੀ ਕਿ ਜਥੇਦਾਰ ਸ਼੍ਰੋਮਣੀ ਕਮੇਟੀ ਦੇ ਫੈਸਲੇ ਤੋਂ ਨਾਰਾਜ਼ ਲੱਗ ਰਹੇ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 23 ਦਸੰਬਰ ਨੂੰ ਅੰਤ੍ਰਿੰਗ ਕਮੇਟੀ ਦੀ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। 

ਇਹ ਵੀ ਪੜ੍ਹੋ- ਚੋਣਾਂ ਵਿਚਾਲੇ ਪੰਜਾਬ 'ਚ ਜ਼ਬਰਦਸਤ ਧਮਾਕਾ! ਬਣਿਆ ਦਹਿਸ਼ਤ ਦਾ ਮਾਹੌਲ

ਜ਼ਿਕਰਯੋਗ ਹੈ ਕਿ ਬੀਤੇ ਦਿਨ ਦੋਰਾਹਾ ਵਿਚ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਵਿਚ SGPC ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਹੋਈ। ਇਹ ਮੀਟਿੰਗ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੇ ਸਾਂਢੂ ਗੁਰਪ੍ਰੀਤ ਸਿੰਘ ਵੱਲੋਂ ਉਨ੍ਹਾਂ 'ਤੇ ਲਗਾਏ ਗਏ ਦੋਸ਼ਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਰਘੁਜੀਤ ਸਿੰਘ ਵਿਰਕ, ਦਲਜੀਤ ਭਿੰਡਰ ਤੇ ਸ਼ੇਰ ਸਿੰਘ ਮੰਡ ਸ਼ਾਮਲ ਹਨ। ਕਮੇਟੀ ਨੂੰ 15 ਦਿਨਾਂ ਦੇ ਅੰਦਰ ਜਾਂਚ ਮੁਕੰਮਲ ਕਰਨ ਦੇ ਲਈ ਕਿਹਾ ਗਿਆ ਹੈ ਤੇ ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ। ਹਾਲਾਂਕਿ ਇਸ ਮਾਮਲੇ ਵਿਚ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। ਹੁਣ ਦੇਖਣਾ ਹੋਵੇਗਾ ਕਿ  ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਕੀ ਫੈਸਲਾ ਲਿਆ ਜਾਵੇਗਾ।

ਇਹ ਵੀ ਪੜ੍ਹੋ- 31 ਦਸੰਬਰ ਤੋਂ ਪਹਿਲਾਂ ਕਰਾਓ ਇਹ ਕੰਮ, ਨਹੀਂ ਤਾਂ ਆਵੇਗੀ ਮੁਸ਼ਕਿਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News