ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜ

Thursday, Jun 18, 2026 - 06:39 PM (IST)

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜ

ਜੈਤੋ (ਰਘੂਨੰਦਨ ਪਰਾਸ਼ਰ ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਕਰਮਜੀਤ ਸਿੰਘ ਤੇ ਭਾਈ ਬਲਰਾਜ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਕਥਾ ਵਿਚਾਰ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੀਂਹ, ਜਾਣੋ ਮੌਸਮ ਨਾਲ ਜੁੜੀ ਵੱਡੀ ਅਪਡੇਟ

ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਸਜਾਏ ਗਏ ਗੁਰਮਤਿ ਸਮਾਗਮ ਦੌਰਾਨ ਕਥਾਵਾਚਕ ਭਾਈ ਵਿਸਾਲ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਹ ਵੀ ਪੜ੍ਹੋ- ਐਤਵਾਰ ਨੂੰ ਹੋਵੇਗਾ ਡੇਰਾ ਬਿਆਸ ਭੰਡਾਰਾ, ਵੱਡੀ ਗਿਣਤੀ 'ਚ ਸੰਗਤਾਂ ਦੇ ਪਹੁੰਚਣ ਦੀ ਉਮੀਦ

ਸਮਾਗਮ ਸਮੇਂ ਢਾਡੀ, ਕਵੀਸ਼ਰ ਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਨ ਕਰਵਾਇਆ।ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਗੁਰਧਾਮਾਂ ਤੇ ਸ਼ਰਧਾ ਨਾਲ ਹਾਜ਼ਰੀ ਭਰੀ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ ਤੌਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ,  ਮੈਨੇਜਰ ਸ. ਨਰਿੰਦਰ ਸਿੰਘ, ਸ. ਜਤਿੰਦਰਪਾਲ ਸਿੰਘ, ਵਧੀਕ ਮੈਨੇਜਰ ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਕਮ ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ ਸਮੇਤ ਸੰਗਤਾਂ ਹਾਜਰ ਸਨ।

ਇਹ ਵੀ ਪੜ੍ਹੋ- ਅੰਮ੍ਰਿਤਸਰੀ ਕੁਲਚੇ ਨੂੰ ਵਿਲੱਖਣ ਪਛਾਣ ਦਿਵਾਉਣ ਦੀ ਤਿਆਰੀ, ਭਲਕੇ ਹੋਵੇਗੀ ਅਹਿਮ ਮੀਟਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News