ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ''ਤੇ SGPC ਦਾ ਸਪੱਸ਼ਟੀਕਰਨ
Monday, Aug 03, 2026 - 06:37 PM (IST)
ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਨੂੰ ਵਿਦੇਸ਼ ਭੇਜਣ ਸੰਬੰਧੀ ਵੈਨਕੂਵਰ ਅਤੇ ਲੋਅਰ ਮੇਨਲੈਂਡ ਆਫ਼ ਕੈਨੇਡਾ ਦੇ ਸਿੱਖ ਭਾਈਚਾਰੇ ਵੱਲੋਂ ਅੱਜ ਅੰਮ੍ਰਿਤਸਰ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਇੱਕ ਸੁਝਾਅ ਪੱਤਰ ਸੌਂਪਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਲੈ ਕੇ ਚੱਲ ਰਹੇ ਵਿਵਾਦ 'ਤੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਐਸਜੀਪੀਸੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਕੈਨੇਡਾ ਭੇਜੇ ਗਏ ਸਰੂਪ ਸਾਲ 2009 ਦੇ ਨਿਯਮਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਭੇਜੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਪੂਰੀ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਜਾਂ ਲਾਪਰਵਾਹੀ ਨਹੀਂ ਹੋਈ।
ਇਹ ਵੀ ਪੜ੍ਹੋ- ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
ਉਨ੍ਹਾਂ ਇਹ ਵੀ ਦੱਸਿਆ ਕਿ ਸੰਗਤ ਵੱਲੋਂ ਮਿਲੇ ਸੁਝਾਵਾਂ ਨੂੰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਾਹਿਬ ਦੇ ਸਾਹਮਣੇ ਵਿਚਾਰ ਲਈ ਪੇਸ਼ ਕੀਤਾ ਜਾਵੇਗਾ। ਪੰਜ ਸਿੰਘ ਸਾਹਿਬਾਨ ਦੇ ਫ਼ੈਸਲੇ ਤੱਕ ਫਿਲਹਾਲ ਵਿਦੇਸ਼ਾਂ ਵਿੱਚ ਪਾਵਨ ਬੀੜਾਂ ਭੇਜਣ ਦੀ ਪ੍ਰਕਿਰਿਆ ਨੂੰ ਰੋਕ ਦਿੱਤਾ ਗਿਆ ਹੈ। ਕਮੇਟੀ ਦੇ ਅਨੁਸਾਰ ਸਾਰੇ ਸਰੂਪ ਪੂਰੀ ਮਰਿਆਦਾ ਅਤੇ ਸਤਿਕਾਰ ਨਾਲ ਸੁਰੱਖਿਅਤ ਤਰੀਕੇ ਨਾਲ ਕੈਨੇਡਾ ਪਹੁੰਚੇ ਹਨ।
ਮੀਰੀ-ਪੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਪੰਥਕ ਪਰੰਪਰਾਵਾਂ ਨੂੰ ਸਿਆਸਤ ਨਾਲ ਨਾ ਜੋੜਿਆ ਜਾਵੇ: ਧਾਮੀ
ਐਸਜੀਪੀਸੀ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਉਨ੍ਹਾਂ ਖ਼ਬਰਾਂ ਨੂੰ ਵੀ ਰੱਦ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਸਰੂਪਾਂ ਨੂੰ ਖ਼ਰਾਬ ਹਾਲਤ ਵਿੱਚ ਜਾਂ ਗੈਰ-ਉਚਿਤ ਢੰਗ ਨਾਲ ਭੇਜਿਆ ਗਿਆ ਸੀ। ਐਸਜੀਪੀਸੀ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਅੰਤਿਮ ਫ਼ੈਸਲੇ ਤੱਕ ਕਿਸੇ ਵੀ ਭਰਮਾਉਣ ਵਾਲੀ ਜਾਂ ਅਪੁਸ਼ਟ ਜਾਣਕਾਰੀ 'ਤੇ ਵਿਸ਼ਵਾਸ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ- ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
