ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਜਾਰੀ ਕਰੇਗੀ ਤਾਂਬੇ ਦੇ ਸਿੱਕੇ

Saturday, Aug 27, 2022 - 03:03 PM (IST)

ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਜਾਰੀ ਕਰੇਗੀ ਤਾਂਬੇ ਦੇ ਸਿੱਕੇ

ਅੰਮ੍ਰਿਤਸਰ (ਸਰਬਜੀਤ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਗੁਰੂ ਕਾ ਬਾਗ ਦੀ ਸ਼ਤਾਬਦੀ ਮਨਾਉਣ ਤੋਂ ਬਾਅਦ ਹੁਣ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ 30 ਅਕਤੂਬਰ ਨੂੰ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸੰਬਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ ਅਤੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦਸਿਆ ਕਿ ਇਨ੍ਹਾਂ ਸ਼ਤਾਬਦੀਆਂ ਨੂੰ ਸਮਰਮਿਤ ਯਾਦਗਾਰੀ ਸਿੱਕਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤਾ ਜਾ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਕੁੜੀ ਵਲੋਂ ਨ੍ਰਿਤ ਕਰਨ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ

ਉਨ੍ਹਾਂ ਦੱਸਿਆ ਕਿ ਮੋਰਚਾ ਗੁਰੂ ਕਾ ਬਾਗ ਅਤੇ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਤਾਂਬੇ ਦੇ ਸਿੱਕੇ ਜਾਰੀ ਕੀਤੇ ਜਾਣਗੇ। ਇਨ੍ਹਾਂ ਸਿੱਕਿਆਂ ਵਿਚ ਮੋਰਚਾ ਗੁਰੂ ਕਾ ਬਾਗ ਅਤੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਲੋਗੋ ਹੋਣਗੇ। ਇਸ ਸਿੱਕੇ ਦਾ ਭਾਰ 50 ਗ੍ਰਾਮ ਦੇ ਕਰੀਬ ਹੋਵੇਗਾ, ਜਿਸ ਦੀ ਕੀਮਤ 200 ਰੁਪਏ ਦੇ ਕਰੀਬ ਹੋਵੇਗੀ। ਧਰਮ ਪ੍ਰਚਾਰ ਕਮੇਟੀ ਵਲੋਂ ਸ਼ਤਾਬਦੀ ਮੌਕੇ ਸੰਗਤ ਨੂੰ ਇਹ ਸਿੱਕੇ ਯਾਦਗਾਰੀ ਦੇ ਤੌਰ ’ਤੇ ਦਿੱਤੇ ਜਾਣਗੇ। 

ਪੜ੍ਹੋ ਇਹ ਵੀ ਖ਼ਬਰ: ਨੀਰਜ ਚੋਪੜਾ ਨੇ ਡਾਇਮੰਡ ਲੀਗ ਜਿੱਤ ਰਚਿਆ ਇਤਿਹਾਸ, ਇਹ ਖਿਤਾਬ ਨੂੰ ਜਿੱਤਣ ਵਾਲੇ ਬਣੇ ਪਹਿਲੇ ਭਾਰਤੀ

ਇਸ ਦੇ ਨਾਲ ਹੀ ਉਨ੍ਹਾਂ ਅੱਗੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਵੀ ਸ਼ਤਾਬਦੀਆਂ ਮੌਕੇ ਸੋਨੇ ਅਤੇ ਚਾਂਦੀ ਦੇ ਸਿੱਕੇ ਜਾਰੀ ਹੁੰਦੇ ਹਨ। ਕੀਮਤ ਵੱਧ ਹੋਣ ਕਾਰਨ ਹਰੇਕ ਸੰਗਤ ਦੀ ਪਹੁੰਚ ਵਿੱਚ ਇਹ ਸਿੱਕੇ ਹੋਣ ਇਸ ਦਾ ਖ਼ਾਸ ਧਿਆਨ ਰੱਖਿਆ ਗਿਆ ਹੈ।


author

rajwinder kaur

Content Editor

Related News