ਐੱਸ. ਜੀ. ਪੀ. ਸੀ. ਕਮੇਟੀ ਦੇ ਪ੍ਰਧਾਨ ਦੀ ਅੱਜ ਹੋਵੇਗੀ ਚੋਣ, (ਪੜ੍ਹੋ 13 ਨਵੰਬਰ ਦੀਆਂ ਖਾਸ ਖਬਰਾਂ)
Tuesday, Nov 13, 2018 - 01:08 AM (IST)
ਜਲੰਧਰ, (ਵੈਬ ਡੈਸਕ)— ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਆਮ ਇਜਲਾਸ 13 ਨਵੰਬਰ ਨੂੰ ਸੱਦਿਆ ਗਿਆ ਹੈ। ਜਿਸ ਦੌਰਾਨ ਐੱਸ. ਜੀ. ਪੀ. ਸੀ. ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾ ਰਹੀ ਹੈ। ਇਸ ਦੌਰਾਨ ਪ੍ਰਧਾਨ ਤੋਂ ਇਲਾਵਾ 11 ਐਗਜੀਕਿਊੁਟਿਵ ਬਾਡੀ ਦੀ ਚੋਣ ਕੀਤੀ ਜਾਣੀ ਹੈ।
ਇਸ ਤੋਂ ਇਲਾਵਾ ਪੜ੍ਹੋ 13 ਨਵੰਬਰ ਦੀਆਂ ਹੋਰ ਖਾਸ ਖਬਰਾਂ:
ਅਨੰਤ ਕੁਮਾਰ ਦਾ ਅੰਤਿਮ ਸਸਕਾਰ
ਕੇਂਦਰੀ ਮੰਤਰੀ ਅੰਨਤ ਕੁਮਾਰ ਦੇ ਅਚਨਚੇਤ ਹੋਏ ਦਿਹਾਂਤ ਕਾਰਨ ਭਾਜਪਾ 'ਚ ਸੋਗ ਦੀ ਲਹਿਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਬੇਂਗਲੂਰੂ ਜਾਣਗੇ। ਮੰਗਲਵਾਰ ਨੂੰ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਮ ਸਸਕਾਰ ਕੀਤਾ ਜਾਵੇਗਾ।
ਭੋਪਾਲ 'ਚ ਰਾਹੁਲ
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭੋਪਾਲ 'ਚ ਜਨ ਸਭਾਵਾ ਕਰ ਰਹੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ 13 ਨਵੰਬਰ ਨੂੰ ਮਹਾਸਮੁੰਦਰ 'ਚ ਲੋਕਾਂ ਨੂੰ ਕਾਂਗਰਸ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਗੇ। ਇਸ ਦੌਰਾਨ ਉਹ ਆਪਣੇ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਵੀ ਕਰਨਗੇ।
ਸਬਰੀਮਾਲਾ ਮੰਦਰ ਮਾਮਲੇ ਦੀ ਸੁਣਵਾਈ
ਸੁਪਰੀਮ ਕੋਰਟ ਸਬਰੀਮਾਲਾ ਮੰਦਰ 'ਚ ਔਰਤਾਂ ਦੇ ਦਾਖਲੇ ਦੇ ਮਾਮਲੇ ਦੇ ਸੰਬੰਧ 'ਚ ਆਪਣੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ 13 ਨਵੰਬਰ ਨੂੰ ਸੁਣਵਾਈ ਕਰੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 28 ਸਤੰਬਰ ਨੂੰ ਸੁਪਰੀਮ ਕੋਰਟ ਨੇ ਇਕ ਫੈਸਲੇ ਰਾਹੀਂ ਔਰਤਾਂ ਨੂੰ ਕੇਰਲ ਦੇ ਇਸ ਪ੍ਰਸਿੱਧ ਮੰਦਰ 'ਚ ਦਾਖਲ ਹੋਣ ਦੇਣ ਦੇ ਹੁਕਮ ਦਿੱਤੇ ਸਨ।
ਛਠ ਪੂਜਾ ਮੌਕੇ ਬੰਦ ਰਹਿਣਗੇ ਸਕੂਲ
ਛਠ ਪੂਜਾ ਦੇ ਮੌਕੇ 'ਤੇ ਅੱਜ ਜਾਣੀ ਕਿ 13 ਨਵੰਬਰ ਨੂੰ ਦਿੱਲੀ ਦੇ ਸਾਰੇ ਸਕੂਲ ਬੰਦ ਰਹਿਣਗੇ। ਆਸਥਾ ਦਾ ਮਹਾਪੂਰਵ ਛਠ ਇਸ ਸਾਲ 11 ਨਵੰਬਰ ਨੂੰ ਸ਼ੁਰੂ ਹੋਇਆ ਅਤੇ 14 ਨਵੰਬਰ ਨੂੰ ਖਤਮ ਹੋਵੇਗਾ। ਇਸ ਦੇ ਨਾਲ ਹੀ ਇਸ ਮੌਕੇ 'ਤੇ ਬਿਹਾਰ 'ਚ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਕੱਚੇ ਅਧਿਆਪਕ ਘੇਰਨਗੇ ਵਿਧਾਇਕ ਦੀ ਕੋਠੀ
ਕੱਚੇ ਅਧਿਆਪਕਾਂ ਨੂੰ ਪੂਰੇ ਤਨਖਾਹ ਸਕੇਲਾਂ 'ਚ ਰੈਗੂਲਰ ਕਰਨ ਦੀ ਮੰਗ ਸਬੰਧੀ ਮੁੱਖ ਮੰਤਰੀ ਪੰਜਾਬ ਦੀ ਕੁੰਭਕਰਨੀ ਨੀਂਦ ਤੋੜਨ ਲਈ ਅਤੇ ਹੁਕਮਰਾਨ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ਦੀ ਸੁੱਤੀ ਪਈ ਜ਼ਮੀਰ ਨੂੰ ਜਗਾਉਣ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਸਮੂਹ ਮੁਲਾਜ਼ਮ ਅਤੇ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਇਨ੍ਹਾਂ ਸਾਰਿਆਂ ਦੀਆਂ ਕੋਠੀਆਂ ਸਾਹਮਣੇ ਧਰਨੇ ਦੇ ਕੇ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਖੇਡ
ਅੱਜ ਹੋਣ ਵਾਲੇ ਮੁਕਾਬਲੇ
ਕ੍ਰਿਕਟ : ਬੰਗਲਾਦੇਸ਼ ਬਨਾਮ ਜ਼ਿੰਬਾਬਵੇ (ਦੂਜਾ ਟੈਸਟ, ਤੀਜਾ ਦਿਨ)
ਕ੍ਰਿਕਟ : ਰਣਜੀ ਟਰਾਫੀ ਕ੍ਰਿਕਟ ਟੂਰਨਾਮੈਂਟ-2018
ਕ੍ਰਿਕਟ : ਪਾਕਿਸਤਾਨ ਬਨਾਮ ਆਇਰਲੈਂਡ (ਮਹਿਲਾ ਵਿਸ਼ਵ ਕੱਪ ਟੀ-20 ਟੂਰਨਾਮੈਂਟ)
ਕ੍ਰਿਕਟ : ਆਸਟਰੇਲੀਆ ਬਨਾਮ ਨਿਊਜ਼ੀਲੈਂਡ (ਮਹਿਲਾ ਵਿਸ਼ਵ ਕੱਪ ਟੀ-20 ਟੂਰਨਾਮੈਂਟ)
ਕਬੱਡੀ : ਪੁਣੇ ਬਨਾਮ ਹੈਦਰਾਬਾਦ (ਪ੍ਰੋ ਕਬੱਡੀ ਲੀਗ-2018)