ਗੁਰਬਾਣੀ ਪ੍ਰਸਾਰਣ ਮਾਮਲਾ: ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ, ਰੱਖੀਆਂ ਇਹ ਮੰਗਾਂ

Wednesday, Jul 26, 2023 - 05:09 AM (IST)

ਗੁਰਬਾਣੀ ਪ੍ਰਸਾਰਣ ਮਾਮਲਾ: ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ, ਰੱਖੀਆਂ ਇਹ ਮੰਗਾਂ

ਅੰਮ੍ਰਿਤਸਰ (ਸਰਬਜੀਤ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਉੱਚ-ਪੱਧਰੀ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਹੈ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਕੁਲਵੰਤ ਸਿੰਘ ਮੰਨਣ ਅਤੇ ਸ. ਸਰਵਣ ਸਿੰਘ ਕੁਲਾਰ ਸ਼ਾਮਲ ਸਨ। ਇਸ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੀ ਇਸ ਮੌਕੇ ਮੌਜੂਦ ਰਹੇ।

ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਮਾਨ ਦਾ ਰਾਜਪਾਲ ਪੁਰੋਹਿਤ 'ਤੇ ਪਲਟਵਾਰ, ਕਿਹਾ - "ਥੋੜ੍ਹਾ ਇੰਤਜ਼ਾਰ ਕਰੋ..."

ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਨਾਲ ਮੁਲਾਕਾਤ ਮੌਕੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਇਕ ਪੱਤਰ ਵੀ ਸੌਂਪਿਆ, ਜਿਸ ਵਿਚ ਸੈਟੇਲਾਈਟ ਚੈਨਲ ਦੀ ਪ੍ਰਕਿਰਿਆ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਵੈੱਬ ਚੈਨਲ ਚਲਾਉਣ ਮਗਰੋਂ ਹੁਣ ਸੈਟੇਲਾਈਟ ਚੈਨਲ ਸਥਾਪਤ ਕਰਨ ਲਈ ਵੀ ਯਤਨ ਆਰੰਭੇ ਗਏ ਹਨ। ਮੁੱਢਲੇ ਤੌਰ 'ਤੇ ਸਬੰਧਤ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਹੈ ਤਾਂ ਜੋ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਚੈਨਲ ਦੀ ਸਥਾਪਨਾ ਲਈ ਸੰਗਤ ਦੀ ਚਿਰੋਕਣੀ ਮੰਗ ਚੱਲੀ ਆ ਰਹੀ ਹੈ ਜਿਸ ਦੀ ਤਰਜਮਾਨੀ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ। 

ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ਦੇ ਲੋਕਾਂ ਨੂੰ ਮਿਲੇਗੀ ਇਹ ਸਹੂਲਤ

ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਸਾਡਾ ਯਤਨ ਹੈ ਕਿ ਆਪਣਾ ਚੈਨਲ ਸਥਾਪਤ ਹੋਣ 'ਤੇ ਦੂਰਦਰਸ਼ਨ ਦੀ ਫ੍ਰੀ ਡਿਸ਼ 'ਤੇ ਵੱਧ ਤੋਂ ਵੱਧ ਸੰਗਤ ਤੱਕ ਵੀ ਗੁਰਬਾਣੀ ਕੀਰਤਨ ਪਹੁੰਚੇ। ਉਨ੍ਹਾਂ ਕਿਹਾ ਇਸ ਭਾਵਨਾ ਨੂੰ ਵੀ ਕੇਂਦਰੀ ਮੰਤਰੀ ਨਾਲ ਸਾਂਝਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਸੰਜੀਦਾ ਗੌਰ ਕਰਦਿਆਂ ਕਾਰਵਾਈ ਅੱਗੇ ਵਧਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨੇੜ ਭਵਿੱਖ ਵਿਚ ਸ਼੍ਰੋਮਣੀ ਕਮੇਟੀ ਆਪਣਾ ਸੈਟੇਲਾਈਟ ਚੈਨਲ ਜ਼ਰੂਰ ਸਥਾਪਤ ਕਰ ਲਵੇਗੀ।

May be an image of 7 people and textਕੈਬਨਿਟ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਵਫ਼ਦ ਨੂੰ ਭਰੋਸਾ ਦਿਵਾਇਆ ਹੈ ਕਿ ਅਸੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਆਪਣਾ ਸੈਟੇਲਾਈਟ ਚੈਨਲ ਸਥਾਪਤ ਕਰਨ ਦੇ ਉਨ੍ਹਾਂ ਦੇ ਯਤਨਾਂ ਵਿਚ ਆਪਣਾ ਪੂਰਾ ਸਹਿਯੋਗ ਦੇਵਾਂਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News