SGPC ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਕਬਾਲ ਸਿੰਘ ਲਾਲਪੁਰਾ ’ਤੇ ਕਾਰਵਾਈ ਦੀ ਅਪੀਲ

Wednesday, Sep 11, 2024 - 10:47 AM (IST)

SGPC ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਕਬਾਲ ਸਿੰਘ ਲਾਲਪੁਰਾ ’ਤੇ ਕਾਰਵਾਈ ਦੀ ਅਪੀਲ

ਅੰਮ੍ਰਿਤਸਰ (ਸਰਬਜੀਤ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਸਿੱਖੀ ਦੀ ਅੱਡਰੀ ਹੋਂਦ ਹਸਤੀ ਨੂੰ ਸਨਾਤਨ ਨਾਲ ਰਲਗੱਡ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ’ਤੇ ਪੰਥਕ ਰਵਾਇਤਾਂ ਅਨੁਸਾਰ ਕਰੜੀ ਕਾਰਵਾਈ ਕਰਨ।

ਇਹ ਖ਼ਬਰ ਵੀ ਪੜ੍ਹੋ - iPhone-16 ਲਾਂਚ ਹੁੰਦਿਆਂ ਹੀ Apple ਨੂੰ ਝਟਕਾ! ਦੇਣਾ ਪਵੇਗਾ 14.4 ਅਰਬ ਡਾਲਰ ਦਾ ਜੁਰਮਾਨਾ

ਉਨ੍ਹਾਂ ਆਖਿਆ ਕਿ ਲਾਲਪੁਰਾ ਨੇ ਬੀਤੇ ਦਿਨੀਂ ਦਿੱਲੀ ਵਿਖੇ ਇਕ ਸਮਾਗਮ ਦੌਰਾਨ ਸਿੱਖ ਧਰਮ ਦੇ ਸਿਧਾਂਤਾਂ ਅਤੇ ਪਾਵਨ ਗੁਰਬਾਣੀ ਦੀ ਵਿਚਾਰਧਾਰਾ ਦੇ ਵਿਰੁੱਧ ਜਾ ਕੇ ਮਨਘੜਤ ਬਿਆਨਬਾਜੀ ਕੀਤੀ ਹੈ, ਜਿਸ ਨਾਲ ਸਿੱਖ ਕੌਮ ਦੇ ਨਿਆਰੇਪਨ ਅਤੇ ਇਸ ਦੀ ਮੌਲਿਕਤਾ ਨੂੰ ਸੱਟ ਵੱਜੀ ਹੈ। ਲਾਲਪੁਰਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਕਹਿਣਾ ਆਰ.ਐੱਸ.ਐੱਸ. ਅਤੇ ਭਾਜਪਾ ਦੇ ਉੱਚ ਆਗੂਆਂ ਨੂੰ ਖੁਸ਼ ਕਰਨ ਦੀ ਘਟੀਆ ਹਰਕਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਲਾਲਪੁਰਾ ਦੀ ਅਜਿਹੀ ਬਿਆਨਬਾਜ਼ੀ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਸਿੱਖ ਕੌਮ ਦਾ ਘੋਰ ਨਿਰਾਦਰ ਹੈ, ਜਿਸ ਨੂੰ ਲੈ ਕੇ ਇਨ੍ਹਾਂ ਵਿਰੁੱਧ ਕਰੜੀ ਕਾਰਵਾਈ ਹੋਣੀ ਚਾਹੀਦੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਫ਼ਰੀ! ਕਿਸੇ ਤੋਂ ਟੈਕਸ ਨਹੀਂ ਲੈਣਗੇ ਮੁਲਾਜ਼ਮ

ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਕੇਵਲ ਇੱਕ ਅਕਾਲ ਪੁਰਖ ਨਾਲ ਜੋੜਦੀ ਹੈ ਅਤੇ ਸਿੱਖੀ ਅੰਦਰ ਅਵਤਾਰਵਾਦ ਨੂੰ ਕੋਈ ਥਾਂ ਨਹੀਂ ਹੈ। ਦੇਵੀ ਦੇਵਤਿਆਂ ਨਾਲ ਸਿੱਖ ਗੁਰੂ ਸਾਹਿਬਾਨ ਨੂੰ ਜੋੜਨਾ ਸ. ਲਾਲਪੁਰਾ ਵੱਲੋਂ ਆਰਐੱਸਐੱਸ ਦੇ ਏਜੰਡਾ ਨੂੰ ਅੱਗੇ ਵਧਾਉਣ ਦਾ ਹੀ ਇਕ ਹਿੱਸਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਲਈ ਇਹ ਬੇਹੱਦ ਚਿੰਤਨ ਦਾ ਮਾਮਲਾ ਹੈ, ਜਿਸ ਪ੍ਰਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਖ਼ਲ ਦੇਣ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਸਿੱਖ ਵਿਰੋਧੀ ਹਰਕਤ ਨਾ ਕਰੇ ਅਤੇ ਸਿੱਖ ਇਕ ਵੱਖਰੀ ਕੌਮ ਹੋਣ ਦੇ ਮਾਣ ਨੂੰ ਸੱਟ ਨਾ ਵੱਜੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News