SGPC ਨੇ ਫ਼ਿਲਮ ' ਐਮਰਜੈਂਸੀ' 'ਤੇ ਬੈਨ ਲਗਾਉਣ ਦੀ ਕੀਤੀ ਮੰਗ
Thursday, Jan 16, 2025 - 12:12 PM (IST)
ਮੁੰਬਈ- ਕੰਗਨਾ ਰਣੌਤ ਨੂੰ ਦੀ ਫ਼ਿਲਮ ਕੱਲ ਯਾਨੀ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ SGPC 'ਚ ਗੁੱਸਾ ਦੇਖਣ ਨੂੰ ਮਿਲ ਰਿਹਾ। ਉਨ੍ਹਾਂ ਨੇ ਫ਼ਿਲਮ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਪੰਜਾਬ ਦੇ ਥੀਏਟਰਾਂ ਵਿਚ ਲੱਗਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ 'ਤੇ ਸੂਬੇ ਅੰਦਰ ਰੋਕ ਲਗਾਵੇ।
ਹਰਜਿੰਦਰ ਸਿੰਘ ਧਾਮੀ ਨੇ ਜੇਕਰ ਇਹ ਫ਼ਿਲਮ ਪੰਜਾਬ ਦੇ ਕਿਸੇ ਵੀ ਥੀਏਟਰ ਵਿਚ ਲੱਗੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ।