ਸ੍ਰੀ ਦਰਬਾਰ ਸਾਹਿਬ ਦੇ ਲੰਗਰ 'ਚ ਵਰਤੇ ਜਾਣ ਵਾਲੇ ਦੇਸੀ ਘਿਓ 'ਤੇ ਕੈਪਟਨ ਦਾ ਵੱਡਾ ਬਿਆਨ (ਵੀਡੀਓ)
Monday, Jul 13, 2020 - 02:42 PM (IST)
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰਾਂ 'ਚ ਵਰਤੇ ਜਾਂਦੇ ਦੇਸੀ ਘਿਓ ਨੂੰ ਲੈ ਕੇ ਸਿਆਸਤ ਗਰਮੀ ਗਈ ਹੈ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਘਿਓ ਦੇ ਮੁੱਦੇ 'ਤੇ ਸ਼੍ਰੋਮਣੀ ਕਮੇਟੀ ਨੂੰ ਘੇਰਿਆ ਹੈ। ਕੈਪਟਨ ਨੇ ਕਿਹਾ ਕਿ ਜੋ ਸ੍ਰੀ ਦਰਬਾਰ ਸਾਹਿਬ 'ਚ ਲੰਗਰ ਲਈ ਘਿਓ ਵਰਤਿਆ ਜਾਂ ਰਿਹਾ ਹੈ ਉਹ ਮਹਾਰਸ਼ਟਰ ਤੋਂ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਦੇ ਬਿਲਕੁੱਲ ਵੀ ਹੱਕ 'ਚ ਨਹੀਂ ਹਾਂ ਕਿਉਂਕਿ ਪੰਜਾਬ ਵਰਗਾ ਸ਼ੁੱਧ ਦੇਸੀ ਘਿਓ ਹੋਰ ਕਿਤੇ ਵੀ ਨਹੀਂ ਮਿਲ ਸਕਦਾ ਤਾਂ ਕਿਉਂ ਸ਼੍ਰੋਮਣੀ ਕਮੇਟੀ ਇਸ ਨੂੰ ਮਹਾਰਾਸ਼ਰ ਤੋਂ ਲਿਆ ਮੰਗਵਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਕੇ ਲੰਗਰਾਂ 'ਚ ਸਿਰਫ਼ ਖਾਲਸਾ ਘਿਓ ਹੀ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਮੁੜ ਵਿਚਾਰ ਕਰ ਦੇਸੀ ਘਿਓ ਦਾ ਆਰਡਰ ਵੇਰਕਾ ਨੂੰ ਹੀ ਦੇਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋਂ : ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਵੀਡੀਓ 'ਚ ਖੋਲ੍ਹੇ ਪਤਨੀ ਦੇ ਰਾਜ
ਦੱਸ ਦੇਈਏ ਕਿ ਵੇਰਕਾ ਦਾ ਦੁੱਧ ਘਿਓ ਮਹਿੰਗਾ ਹੋਣ ਦਾ ਹਵਾਲਾ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਵਲੋਂ ਵੇਰਕਾ ਨੂੰ ਕੈਂਸਲ ਕਰ ਲੰਗਰਾਂ ਲਈ ਦੇਸੀ ਘਿਓ ਮਹਾਰਾਸ਼ਟਰ ਤੋਂ ਮੰਗਵਾਇਆ ਜਾ ਰਿਹਾ ਹੈ, ਜਿਸਨੂੰ ਲੈ ਕੇ ਵਿਵਾਦ ਛਿੜਿਆ ਹੋਇਆ ਹੈ।