ਪੰਜਾਬ 'ਚ SGPC ਚੋਣਾਂ ਨੂੰ ਲੈ ਕੇ ਚਰਚਾਵਾਂ, ਅਧਿਕਾਰੀਆਂ ਨੂੰ ਦਿੱਤੇ ਗਏ ਇਹ ਨਿਰਦੇਸ਼

Thursday, Apr 13, 2023 - 04:54 PM (IST)

ਪੰਜਾਬ 'ਚ SGPC ਚੋਣਾਂ ਨੂੰ ਲੈ ਕੇ ਚਰਚਾਵਾਂ, ਅਧਿਕਾਰੀਆਂ ਨੂੰ ਦਿੱਤੇ ਗਏ ਇਹ ਨਿਰਦੇਸ਼

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀਆਂ ਚੋਣਾਂ ਨੂੰ ਲੈ ਕੇ ਚਰਚਾਵਾਂ ਸ਼ੁਰੂ ਹੋ ਗਈਆਂ ਹਨ। 2 ਸਾਲ ਪਹਿਲਾਂ ਲਾਏ ਗਏ ਚੀਫ਼ ਗੁਰਦੁਆਰਾ ਇਲੈਕਸ਼ਨ ਕਮਿਸ਼ਨਰ ਜਸਟਿਸ (ਰਿਟਾ.) ਐੱਸ. ਐੱਸ. ਸਾਰੋਂ ਨੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਗ੍ਰਹਿ ਸਕੱਤਰਾਂ ਨੂੰ ਚਿੱਠੀ ਲਿਖ ਕੇ ਵੋਟਰ ਸੂਚੀਆਂ ਬਣਾਉਣ ਲਈ ਕਿਹਾ ਹੈ, ਹਾਲਾਂਕਿ ਅਜੇ ਤੱਕ ਕੇਂਦਰੀ ਗ੍ਰਹਿ ਮੰਤਰਾਲੇ ਨੇ ਚੋਣਾਂ ਕਰਵਾਉਣ ਸਬੰਧੀ ਕੋਈ ਵੀ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ। ਜਸਟਿਸ ਸਾਰੋਂ ਨੇ ਕਿਹਾ ਹੈ ਕਿ ਵੋਟਰ ਸੂਚੀਆਂ ਬਣਾਉਣ ਦਾ ਕੰਮ ਹੁਣ ਤੋਂ ਹੀ ਸ਼ੁਰੂ ਕਰ ਦਿੱਤਾ ਜਾਵੇ।

ਇਹ ਵੀ ਪੜ੍ਹੋ : ਸ੍ਰੀ ਖੁਰਾਲਗੜ੍ਹ ਸਾਹਿਬ ਹਾਦਸੇ 'ਚ ਹੁਣ ਤੱਕ 7 ਸ਼ਰਧਾਲੂਆਂ ਦੀ ਮੌਤ, ਮ੍ਰਿਤਕਾਂ ਲਈ ਵਿੱਤੀ ਮਦਦ ਦਾ ਐਲਾਨ

ਦੱਸਣਯੋਗ ਹੈ ਕਿ ਸਾਲ 2011 'ਚ ਐੱਸ. ਜੀ. ਪੀ. ਸੀ. ਦੀਆਂ ਚੋਣਾਂ ਕਰਵਾਈਆਂ ਗਈਆਂ ਸਨ। ਇਸ ਤੋਂ ਬਾਅਦ ਇਹ ਚੋਣਾਂ ਅੰਮ੍ਰਿਤਧਾਰੀ ਬਨਾਮ ਸਹਿਜਧਾਰੀ ਦੇ ਮੁੱਦੇ ਨੂੰ ਲੈ ਕੇ ਉਲਝੀਆਂ ਰਹੀਆਂ। ਹੁਣ ਅਦਾਲਤੀ ਲੜਾਈ ਵੀ ਖ਼ਤਮ ਹੋ ਚੁੱਕੀ ਹੈ ਪਰ ਕੇਂਦਰ ਸਰਕਾਰ ਵੱਲੋਂ ਚੋਣਾਂ ਕਰਵਾਉਣ 'ਚ ਕੋਈ ਇੱਛਾ ਨਹੀਂ ਦਿਖਾਈ ਜਾ ਰਹੀ ਹੈ। ਨਿਯਮਾਂ ਦੇ ਮੁਤਾਬਕ ਸਿੱਖਾਂ ਦੀ ਮਿੰਨੀ ਸੰਸਦ ਦੀਆਂ ਚੋਣਾਂ ਹਰ 5 ਸਾਲ ਬਾਅਦ ਹੋਣੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ : ਵਧਾਈ ਮੰਗਣ ਨੂੰ ਲੈ ਕੇ ਆਪਸ 'ਚ ਭਿੜੇ ਕਿੰਨਰ, ਖੂਨ-ਖ਼ਰਾਬੇ ਤੱਕ ਪੁੱਜ ਗਈ ਗੱਲ

ਇਸ ਵਾਰ ਜੇਕਰ ਐੱਸ. ਜੀ. ਪੀ. ਸੀ. ਚੋਣਾਂ ਹੁੰਦੀਆਂ ਹਨ ਤਾਂ ਇਹ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ 'ਚ ਹੋਣਗੀਆਂ। ਇਸ ਤੋਂ ਪਹਿਲਾਂ ਹਰਿਆਣਾ 'ਚ ਵੀ ਇਹ ਚੋਣਾਂ ਹੁੰਦੀਆਂ ਸਨ। ਪੰਜਾਬ ਤੋਂ ਬਾਅਦ ਸਭ ਤੋਂ ਜ਼ਿਆਦਾ ਸੀਟਾਂ ਹਰਿਆਣਾ 'ਚ ਹੀ ਹਨ ਪਰ ਹੁਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣ ਗਈ ਹੈ ਤਾਂ ਹੁਣ ਇਹ ਚੋਣਾਂ ਸਿਰਫ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ 'ਚ ਹੀ ਹੋਣਗੀਆਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News