''ਸ਼੍ਰੋਮਣੀ ਕਮੇਟੀ'' ਦੀਆਂ ਚੋਣਾਂ ਹੋਣ ਦੇ ਆਸਾਰ ਨਹੀਂ, ਜਾਣੋ ਕਾਰਨ

Wednesday, Dec 05, 2018 - 12:21 PM (IST)

''ਸ਼੍ਰੋਮਣੀ ਕਮੇਟੀ'' ਦੀਆਂ ਚੋਣਾਂ ਹੋਣ ਦੇ ਆਸਾਰ ਨਹੀਂ, ਜਾਣੋ ਕਾਰਨ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਣ 'ਚ ਅਜੇ ਦੇਰੀ ਲੱਗ ਜਾਵੇਗੀ ਕਿਉਂਕਿ ਇਨ੍ਹਾਂ ਚੋਣਾਂ ਦਾ ਪ੍ਰਬੰਧ ਚੀਫ ਕਮਿਸ਼ਨਰ ਵਲੋਂ ਕੀਤਾ ਜਾਂਦਾ ਹੈ ਪਰ ਇਹ ਅਹੁਦਾ ਖਾਲੀ ਹੋਣ ਕਾਰਨ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੋਰ ਲਟਕ ਸਕਦੀਆਂ ਹਨ। ਹਾਲਾਂਕਿ ਜਸਟਿਸ ਦਰਸ਼ਨ ਸਿੰਘ ਨੂੰ ਇਸ ਸਾਲ ਅਗਸਤ ਮਹੀਨੇ 'ਚ 'ਚੀਫ ਗੁਰਦੁਆਰਾ ਚੋਣ ਕਮਿਸ਼ਨਰ' ਨਿਯੁਕਤ ਕੀਤਾ ਗਿਆ ਸੀ ਪਰ ਉਨ੍ਹਾਂ ਵਲੋਂ ਹਰਿਆਣਾ ਸਰਕਾਰ 'ਚ ਇਕ ਹੋਰ ਅਹੁਦਾ ਪ੍ਰਵਾਨ ਕਰ ਲਿਆ ਗਿਆ, ਜਿਸ ਕਾਰਨ ਚੀਫ ਕਮਿਸ਼ਨਰ ਦਾ ਅਹੁਦਾ ਖਾਲੀ ਹੋ ਗਿਆ। ਇਸ ਅਹੁਦੇ ਨੂੰ ਭਰਨ ਲਈ ਹੁਣ ਕੇਂਦਰ ਸਰਕਾਰ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਇਕ ਚਿੱਠੀ ਭੇਜ ਕੇ ਸੇਵਾਮੁਕਤ ਜੱਜਾਂ ਦੇ ਨਾਵਾਂ ਦਾ ਪੈਨਲ ਭੇਜਣ ਲਈ ਕਿਹਾ ਗਿਆ ਹੈ ਤਾਂ ਜੋ ਇਨ੍ਹਾਂ 'ਚੋਂ ਕਿਸੇ ਨੂੰ ਚੀਫ ਗੁਰਦੁਆਰਾ ਚੋਣ ਕਮਿਸ਼ਨਰ ਲਾਇਆ ਜਾ ਸਕੇ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਮੰਗਲਵਾਰ ਨੂੰ ਕੇਂਦਰ ਸਰਕਾਰ ਦੇ ਵਕੀਲ ਧੀਰਜ ਜੈਨ ਨੇ ਹੀ ਮੁੱਖ ਕਮਿਸ਼ਨਰ ਦਾ ਅਹੁਦਾ ਖਾਲੀ ਹੋਣ ਦੀ ਜਾਣਕਾਰੀ ਹਾਈਕੋਰਟ ਨੂੰ ਦਿੱਤੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 21 ਜਨਵਰੀ ਨੂੰ ਹੋਵੇਗੀ।


author

Babita

Content Editor

Related News