SGPC ਦੇ ਕਰਮਚਾਰੀ ਨਾਲ ਵਾਪਰਿਆ ਵੱਡਾ ਕਾਂਡ
Wednesday, Dec 25, 2024 - 02:09 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ )- ਟਾਂਡਾ ਪੁਲਸ ਨੇ ਐੱਸ. ਜੀ. ਪੀ. ਸੀ. ਦੇ ਕਰਮਚਾਰੀ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 36 ਲੱਖ 60 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਜਰਨੈਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜਹੂਰਾ ਦੀ ਸ਼ਿਕਾਇਤ ਦੇ ਆਧਾਰ 'ਤੇ ਪ੍ਰੇਮ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਅੱਡਾ ਚੌਲਾਂਗ ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਜਰਨੈਲ ਨੇ ਆਖਿਆ ਕਿ ਇਸ ਮੁਲਜ਼ਮ ਨੇ ਉਸ ਪਾਸੋ ਰਕਮ ਲੈਣ ਦੇ ਬਾਵਜੂਦ ਉਸ ਨੂੰ ਅਮਰੀਕਾ ਨਹੀਂ ਭੇਜਿਆ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ ਹੈ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਮੇਅਰ ਦੀ ਚੋਣ ਨੂੰ ਲੈ ਕੇ ਹਾਈਵੋਲਟੇਜ਼ ਡਰਾਮਾ, ਹਿਰਾਸਤ 'ਚ ਲਿਆ ਵੱਡਾ ਕਾਂਗਰਸੀ ਆਗੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e