ਐੱਸ.ਜੀ.ਪੀ.ਸੀ. ਵੱਲੋਂ ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਨੇ ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ (ਵੀਡੀਓ)
Sunday, Apr 08, 2018 - 06:34 PM (IST)
ਅੰਮ੍ਰਿਤਸਰ (ਸੁਮਿਤ) : ਐੱਸ.ਜੀ.ਪੀ.ਸੀ. ਵੱਲੋਂ ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਜਿਸ ਤਹਿਤ ਇਨ੍ਹਾਂ ਮੁਲਾਜ਼ਮਾਂ ਵੱਲੋਂ ਐੱਸ.ਜੀ.ਪੀ.ਸੀ. ਦੇ ਦਫਤਰ 'ਚ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਮੁਲਾਜ਼ਮਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਬਹਾਲ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਮੰਗ ਨੂੰ ਇਕ ਹਫਤੇ ਦੇ ਅੰਦਰ-ਅੰਦਰ ਪ੍ਰਵਾਨ ਨਾ ਕੀਤਾ ਗਿਆ ਤਾਂ ਉਹ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ।
ਦੱਸ ਦੇਈਏ ਕਿ ਨੌਕਰੀ ਤੋਂ ਕੱਢੇ ਗਏ ਮੁਲਾਜ਼ਮ ਪਿਛਲੇ ਕਈ ਦਿਨਾਂ ਤੋਂ ਆਪਣੀ ਮੰਗ ਨੂੰ ਪ੍ਰਵਾਨ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਅਤੇ ਉਨ੍ਹਾਂ ਵਲੋਂ ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਖਿਲਾਫ ਵੀ ਪ੍ਰਦਰਸ਼ਨ ਕੀਤਾ ਗਿਆ ਸੀ।
