ਭਾਰਤ ਸਰਕਾਰ ਵਲੋਂ ਪਾਕਿ ਦੇ ਗੁਰਧਾਮਾਂ ਦੀ ਯਾਤਰਾ ਨੂੰ ਰੋਕਣ ''ਤੇ SGPC ਨੇ ਪ੍ਰਗਟਾਇਆ ਇਤਰਾਜ਼
Monday, Sep 15, 2025 - 02:50 PM (IST)

ਅੰਮ੍ਰਿਤਸਰ- ਭਾਰਤ ਸਰਕਾਰ ਵਲੋਂ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਨੂੰ ਰੋਕਣ ਦਾ ਮਾਮਲਾ ਗਰਮਾ ਗਿਆ ਹੈ। ਜਾਣਕਾਰੀ ਮੁਤਾਬਕ ਭਾਰਤ ਸਰਕਾਰ ਵਲੋਂ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਸਬੰਧੀ ਵੱਖ-ਵੱਖ ਸੂਬਿਆਂ ਨੂੰ ਚਿੱਠੀ ਜਾਰੀ ਕਰ ਕੇ ਰੋਕਿਆ ਗਿਆ ਹੈ। ਜਿਸ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਫ਼ੈਸਲੇ ’ਤੇ ਗੰਭੀਰ ਇਤਰਾਜ਼ ਜਤਾਇਆ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਸਪੱਸ਼ਟ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਦਾ ਹਵਾਲਾ ਦੇ ਕੇ ਸਿੱਖ ਜਥਿਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣਾ ਸਰਕਾਰ ਦੀ ਵੱਡੀ ਨਾਕਾਮੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਉਨ੍ਹਾਂ ਕਿਹਾ ਇਹ ਚਿੱਠੀ ਸਿੱਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਹੀਂ ਭੇਜੀ ਗਈ, ਸਗੋਂ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਭੇਜ ਕੇ ਇਹ ਦਰਸਾਇਆ ਗਿਆ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਜਥਿਆਂ ਨੂੰ ਰੋਕਿਆ ਗਿਆ ਹੈ। ਉਨ੍ਹਾਂ ਨੇ ਸਵਾਲ ਉਠਾਇਆ ਕਿ ਜੇ ਪਾਕਿਸਤਾਨੀ ਸਰਕਾਰ ਨੂੰ ਸੁਰੱਖਿਆ ਪ੍ਰਬੰਧ ਕਰਨ ਵਿਚ ਕੋਈ ਮੁਸ਼ਕਿਲ ਹੁੰਦੀ ਤਾਂ ਉਹ ਆਪ ਹੀ ਇਜਾਜ਼ਤ ਨਾ ਦਿੰਦੇ, ਪਰ ਜਦੋਂ ਉਹ ਸਿੱਖ ਯਾਤਰੀਆਂ ਨੂੰ ਸਵਾਗਤ ਕਰਨ ਲਈ ਤਿਆਰ ਹਨ, ਤਦ ਭਾਰਤ ਸਰਕਾਰ ਦੀ ਇਹ ਰੋਕ ਬਿਲਕੁਲ ਅਨੁਚਿਤ ਹੈ।
ਇਹ ਵੀ ਪੜ੍ਹੋ-ਪੰਜਾਬੀਆਂ ਦੇ ਗਲ਼ ਪੈ ਗਈ ਨਵੀਂ ਆਫਤ, 329 ਪਿੰਡਾਂ ਦੇ 1,87,058 ਲੋਕ...
ਪ੍ਰਤਾਪ ਸਿੰਘ ਨੇ ਕਿਹਾ ਜੇਕਰ ਭਾਰਤੀ ਕ੍ਰਿਕਟ ਟੀਮਾਂ ਪਾਕਿਸਤਾਨ ਨਾਲ ਮੈਚ ਖੇਡ ਸਕਦੀਆਂ ਹਨ ਤਾਂ ਸਿੱਖ ਜਥੇ ਆਪਣੇ ਗੁਰਧਾਮਾਂ ਦੇ ਦਰਸ਼ਨ ਕਰਨ ਕਿਉਂ ਨਹੀਂ ਜਾ ਸਕਦੇ? ਉਨ੍ਹਾਂ ਨੇ ਕਿਹਾ ਕਿ ਜੰਗੀ ਹਾਲਾਤ ਦੌਰਾਨ ਪਾਬੰਦੀਆਂ ਸਮਝ ਆਉਂਦੀਆਂ ਹਨ, ਪਰ ਅਮਨ-ਸ਼ਾਂਤੀ ਦੇ ਸਮੇਂ ਧਾਰਮਿਕ ਯਾਤਰਾ ਰੋਕਣਾ ਪੂਰੀ ਤਰ੍ਹਾਂ ਨਾਜ਼ਾਇਜ਼ ਹੈ।
ਇਹ ਵੀ ਪੜ੍ਹੋ-ਗੁਰਦਾਸਪੁਰ ਪਹੁੰਚੇ ਰਾਹੁਲ ਗਾਂਧੀ, ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8