SGPC ਨੇ ਰਾਜਾ ਵੜਿੰਗ ਖ਼ਿਲਾਫ਼ ਤਰਨਤਾਰਨ ਦੇ ਐੱਸਐੱਸਪੀ ਨੂੰ ਦਿੱਤੀ ਸ਼ਿਕਾਇਤ

Sunday, Nov 09, 2025 - 07:50 PM (IST)

SGPC ਨੇ ਰਾਜਾ ਵੜਿੰਗ ਖ਼ਿਲਾਫ਼ ਤਰਨਤਾਰਨ ਦੇ ਐੱਸਐੱਸਪੀ ਨੂੰ ਦਿੱਤੀ ਸ਼ਿਕਾਇਤ

ਤਰਨਤਾਰਨ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਪਹਿਲਾਂ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਤੇ ਹੁਣ ਬੱਚਿਆਂ ਨਾਲ ਵੀਡੀਓ ਵਾਇਰਲ ਹੋਣ ਮਗਰੋਂ ਮੁੜ ਚਰਚਾ ਵਿਚ ਆ ਗਏ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਐੱਸਐੱਸਪੀ ਤਰਨਤਾਰਨ ਨੂੰ ਮਿਲ ਕੇ ਸ਼ਿਕਾਇਤ ਦਿੱਤੀ ਹੈ।

ਇਸ ਦੌਰਾਨ ਐੱਸਐੱਸਪੀ ਤਰਨਤਾਰਨ ਨੂੰ ਮਿਲਣ ਤੋਂ ਬਾਅਦ ਐੱਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਗੜੀ, ਮੈਂਬਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਪੰਜਾਬ ਕਾਂਗਰਸ ਪਾਰਟੀ ਪ੍ਰਧਾਨ ਰਾਜਾ ਵੜਿੰਗ ਪਹਿਲਾਂ ਬੂਟਾ ਸਿੰਘ ਬਾਰੇ ਗਲਤ ਸ਼ਬਦਾਵਲੀ ਵਰਤੀ। ਫਿਰ ਹੁਣ ਬੱਚੇ ਦੇ ਕੇਸਾਂ ਨੂੰ ਹੱਥ ਲਾ ਕੇ ਵੀ ਗਲਤ ਸ਼ਬਦ ਕਹੇ। ਕੇਸਾਂ ਦਾ ਸਤਿਕਾਰ ਕਰਨਾ ਬਣਦਾ, ਨਾ ਕਿ ਅਜਿਹੀ ਸ਼ਬਦਾਵਲੀ ਵਰਤਣਾ। ਇਹ ਸਿੱਖਾਂ ਦੀਆਂ ਭਾਵਨਾਵਾਂ ਦਾ ਖਿਲਵਾੜ ਹੈ। ਇਹ ਕਕਾਰਾਂ ਦੀ ਤੌਹੀਨ ਹੈ। ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇ। ਸ਼੍ਰੋਮਣੀ ਕਮੇਟੀ ਨੇ ਆਪਣੀ ਜ਼ਿੰਮੇਵਾਰੀ ਸਮਝਦਿਆਂ ਐੱਸਐੱਸਪੀ ਤਰਨਤਾਰਨ ਨੂੰ ਸ਼ਿਕਾਇਤ ਕੀਤੀ ਹੈ।


author

Baljit Singh

Content Editor

Related News