ਉਪ ਰਾਸ਼ਟਰਪਤੀ ਕੋਲ ਪੁੱਜਾ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ, SGPC ਨੇ ਦਿੱਤਾ ਮੰਗ ਪੱਤਰ

Wednesday, Oct 26, 2022 - 05:19 PM (IST)

ਉਪ ਰਾਸ਼ਟਰਪਤੀ ਕੋਲ ਪੁੱਜਾ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ, SGPC ਨੇ ਦਿੱਤਾ ਮੰਗ ਪੱਤਰ

ਅੰਮ੍ਰਿਤਸਰ (ਗੁਰਿੰਦਰ ਸਾਗਰ) : ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ। ਇਸ ਦੌਰਾਨ  ਐੱਸ. ਜੀ. ਪੀ. ਸੀ. ਨੇ ਉਪ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ।

PunjabKesari

ਜਗਦੀਪ ਧਨਖੜ ਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਵੀ ਦਿੱਤਾ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਹੀ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੇਂਦਰ ਸਰਕਾਰ ਅੱਗੇ ਅਪੀਲ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਮੰਗ ਰਹੀ ਸੀ।

ਇਹ ਵੀ ਪੜ੍ਹੋ - ਜਥੇਦਾਰ ਹਰਪ੍ਰੀਤ ਸਿੰਘ ਦੇ ਬੇਬਾਕ ਬੋਲ: ਨਕਲੀ ਪਾਸਟਰਾਂ ਵੱਲੋਂ ਕਰਵਾਇਆ ਜਾ ਰਿਹੈ ਸਿੱਖਾਂ ਦਾ ਧਰਮ ਪਰਿਵਰਤਨ

ਅੱਜ ਦੇਸ਼ ਦੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਅੰਮ੍ਰਿਤਸਰ ਪਹੁੰਚੇ ਅਤੇ ਉਨ੍ਹਾਂ ਨਾਲ ਮਿਲਣ ਦਾ ਸਮਾਂ ਮਿਲਿਆ। ਇਸ ਦੌਰਾਨ ਉਨ੍ਹਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਦਿੱਤਾ ਗਿਆ ਹੈ। ਧਾਮੀ ਨੇ ਦੱਸਿਆ ਕਿ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਵਿਸ਼ਵਾਸ ਦੁਆਇਆ ਕਿ ਉਹ ਇਸ ਸਬੰਧੀ ਵਿਚਾਰ ਜ਼ਰੂਰ ਕਰਨਗੇ।


author

Anuradha

Content Editor

Related News