ਅਮਰੀਕਾ ਵੱਲੋਂ ਨੰਗੇ ਸਿਰ ਡਿਪੋਰਟ ਕੀਤੇ ਸਿੱਖ ਨੌਜਵਾਨਾਂ ਨੂੰ SGPC ਨੇ ਦਿੱਤੀਆਂ ਦਸਤਾਰਾਂ

Sunday, Feb 16, 2025 - 08:22 PM (IST)

ਅਮਰੀਕਾ ਵੱਲੋਂ ਨੰਗੇ ਸਿਰ ਡਿਪੋਰਟ ਕੀਤੇ ਸਿੱਖ ਨੌਜਵਾਨਾਂ ਨੂੰ SGPC ਨੇ ਦਿੱਤੀਆਂ ਦਸਤਾਰਾਂ

ਅੰਮ੍ਰਿਤਸਰ- ਅਮਰੀਕਾ ਵਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈ ਕੇ ਦੂਜਾ ਅਮਰੀਕੀ ਜਹਾਜ਼ ਸ਼ਨੀਵਾਰ ਦੇਰ ਰਾਤ 11.45 ਵਜੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਏਅਰਪੋਰਟ 'ਤੇ ਉਤਰਿਆ। ਇਸ ਜਹਾਜ਼ 'ਚ ਕੁੱਲ 119 ਭਾਰਤੀ ਬਾਹਰ ਆਏ, ਜਿਨ੍ਹਾਂ 'ਚੋਂ ਪੰਜਾਬ ਦੇ 67 ਵਿਅਕਤੀ ਸ਼ਾਮਲ ਸਨ। 

ਅਮਰੀਕਾ ਤੋਂ ਡਿਪੋਰਟ ਕੀਤੇ ਗਏ ਇਨ੍ਹਾਂ ਲੋਕਾਂ  ਦੀ ਇਕ ਤਸਵੀਰ ਸਾਹਮਣੇ ਆਈ ਹੈ। ਜਿਸ ਵਿੱਚ ਟਰਮੀਨਲ ‘ਤੇ ਉਤਰਨ ਵਾਲੇ ਸਿੱਖ ਨੌਜਵਾਨਾਂ ਨੇ ਸਿਰਾਂ ‘ਤੇ ਪੱਗਾਂ ਨਹੀਂ ਬੰਨ੍ਹੀਆਂ ਹੋਈਆਂ ਸਨ। ਉਨ੍ਹਾਂ ਨੂੰ ਹਵਾਈ ਅੱਡੇ ‘ਤੇ ਨੰਗੇ ਸਿਰ ਉਤਾਰ ਦਿੱਤਾ ਗਿਆ। ਉਨ੍ਹਾਂ ਵਿੱਚੋਂ ਕੁਝ ਉੱਚੀ-ਉੱਚੀ ਰੋ ਰਹੇ ਸਨ। ਜਿਸ ਤੋਂ ਬਾਅਦ ਐੱਸਜੀਪੀਸੀ ਵੱਲੋਂ ਉਨ੍ਹਾਂ ਨੂੰ ਦਸਤਾਰਾਂ ਦਿੱਤੀਆਂ ਗਈਆਂ। 

ਐੱਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਮੈਨੂੰ ਰਾਤ ਨੂੰ 12 ਵਜੇ ਦੇ ਕਰੀਬ ਇਕ ਫੋਨ ਆਇਆ ਜਿਸ ਵਿਚ ਕਾਲ ਕਰਨ ਵਾਲੇ ਨੇ ਕਿਹਾ ਕਿ ਅਮਰੀਕਾ ਤੋਂ ਜੋ ਸਿੱਖ ਨੌਜਵਾਨ ਡਿਪੋਰਟ ਹੋ ਕੇ ਆਏ ਹਨ, ਉਨ੍ਹਾਂ ਦੇ ਸਿਰਾਂ 'ਤੇ ਦਸਤਾਰਾਂ ਨਹੀਂ ਹਨ। 

ਫਿਰ ਅੰਮ੍ਰਿਤਸਰ ਏਅਰਪੋਰਟ 'ਤੇ ਤਾਇਨਾਤ ਐੱਸਜੀਪੀਸੀ ਦੇ ਅਧਿਕਾਰੀਆਂ ਨੇ ਏਅਰਪੋਰਟ ਦੀ ਫੋਰਸ ਦੇ ਸਹਿਯੋਗ ਨਾਲ ਨੰਗੇ ਸਿਰ ਡਿਪੋਰਟ ਹੋਏ ਸਿੱਖ ਨੌਜਵਾਨਾਂ ਨੂੰ ਦਸਤਾਰਾਂ ਦਿੱਤੀਆਂ।

ਅਮਰੀਕਾ ਵੱਲੋਂ ਲਗਾਤਾਰ ਸਖ਼ਤੀ ਵਰਤੀ ਜਾ ਰਹੀ ਹੈ। ਦੱਸ ਦੇਈਏ ਕਿ ਅਮਰੀਕਾ 'ਚੋਂ ਗੈਰ- ਕਾਨੂੰਨੀ ਤਰੀਕੇ ਨਾਲ ਰਹਿ ਰਹੇ ਭਾਰਤੀਆਂ ਹੀ ਨਹੀਂ ਸਗੋਂ ਕਈ ਹੋਰ ਮੁਲਕਾਂ ਦੇ ਲੋਕਾਂ ਨੂੰ ਵੀ ਡਿਪੋਰਟ ਕਰਕੇ ਉਨ੍ਹਾਂ ਦੇ ਮੁਲਕ ਭੇਜਿਆ ਜਾ ਰਿਹਾ ਹੈ।


author

Rakesh

Content Editor

Related News