ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਦੀ ਚੋਣ ਜਿੱਤਣ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

Wednesday, Nov 09, 2022 - 06:24 PM (IST)

ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਦੀ ਚੋਣ ਜਿੱਤਣ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ 104 ਵੋਟਾਂ ਨਾਲ ਜੇਤੂ ਰਹੇ, ਜਦਕਿ ਬੀਬੀ ਜਗੀਰ ਕੌਰ ਨੂੰ 42 ਵੋਟਾਂ ਹਾਸਲ ਹੋਈਆਂ। ਚੋਣ ਜਿੱਤਣ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਂਝ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੀ ਚੋਣ ਤਾਂ ਹਾਰ ਸਾਲ ਹੁੰਦੀ ਹੈ ਪਰ ਅੱਜ ਵਾਲੀ ਚੋਣ ਬਹੁਤ ਅਹਿਮ ਸੀ। ਇਹ ਅਹਿਮ ਇਸ ਲਈ ਸੀ ਕਿਉਂਕਿ ਭਾਜਪਾ, ਆਮ ਆਦਮੀ ਪਾਰਟੀ ਅਤੇ ਕਾਂਗਰਸ ਇਕ ਜੁੱਟ ਹੋ ਕੇ ਜ਼ੋਰ ਲਗਾ ਰਹੇ ਸਨ। ਧਾਮੀ ਨੇ ਕਿਹਾ ਕਿ ਭਾਜਪਾ ਆਗੂ ਅਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਐੱਸ. ਜੀ. ਪੀ. ਸੀ. ਮੈਂਬਰ ਮੇਜਰ ਸਿੰਘ ਢਿੱਲੋਂ ਨੂੰ ਫੋਨ ਕਰਕੇ ਲਾਲਚ ਦੇਣ ਦੀ ਵੀ ਕੋਸ਼ਿਸ਼ ਕੀਤੀ। ਇਸ ਤੋਂ ਇਲਾਵਾ ਹੋਰ ਵੀ ਐੱਸ. ਜੀ. ਪੀ. ਸੀ. ਮੈਂਬਰਾਂ ਨੂੰ ਫੋਨ ਕੀਤੇ ਗਏ ਹਨ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਕਰਵਟ ਬਦਲਣ ਦੀ ਤਿਆਰੀ ’ਚ ਮੌਸਮ, ਯੈਲੋ ਅਲਰਟ ਜਾਰੀ

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਦੀ ਅੱਜ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਮੇਰੇ ਹੱਕ ਵਿਚ 104 ਵੋਟਾਂ ਪਈਆਂ ਜਦਕਿ 42 ਵੋਟਾਂ ਬੀਬੀ ਦੇ ਹੱਕ ਵਿਚ ਭੁਗਤੀਆਂ ਹਨ। ਅੱਜ ਦਾ ਮੁਕਾਬਲਾ ਸ਼੍ਰੋਮਣੀ ਕਮੇਟੀ ਨੂੰ ਸਿੱਧੀ ਚੁਣੌਤੀ ਸੀ ਅਤੇ ਸਾਰੇ ਮੈਂਬਰ ਸਾਹਿਬਾਨਾਂ ਦਾ ਧੰਨਵਾਦ ਹੈ, ਜਿਨ੍ਹਾਂ ਸਦਕਾ ਪੰਥ ਵਿਰੋਧੀ ਤਾਕਤਾਂ ਨੂੰ ਹਾਰ ਮਿਲੀ ਹੈ। ਧਾਮੀ ਨੇ ਕਿਹਾ ਕਿ ਗੋਰਿਆਂ ਤੋਂ ਬਾਅਦ ਜੇ ਕਿਸੇ ਨੇ ਦਖਲ ਅੰਦਾਜ਼ੀ ਕੀਤੀ ਹੈ, ਭਾਵੇਂ ਉਹ ਹਰਿਆਣਾ ਵਿਚ ਹੋਵੇ ਜਾਂ ਕਿੱਤੇ ਹੋਰ ਉਸ ਦੀ ਸ਼੍ਰੋਮਣੀ ਕਮੇਟੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ।

ਇਹ ਵੀ ਪੜ੍ਹੋ : ਚੁਫੇਰਿਓਂ ਘਿਰੇ ਅਕਾਲੀ ਦਲ ਨੇ ਜਿੱਤੀ ਐੱਸ. ਜੀ. ਪੀ. ਸੀ. ਪ੍ਰਧਾਨ ਦੀ ਚੋਣ, ਮੁੜ ਧਾਮੀ ਹੱਥ ਕਮਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News