ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ''ਚ ਪਰਫਿਊਮ ਛਿੜਕਣ ''ਤੇ ਸ਼੍ਰੋਮਣੀ ਕਮੇਟੀ ਨੇ ਲਾਈ ਰੋਕ
Tuesday, Oct 10, 2023 - 06:28 PM (IST)
ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ 'ਤੇ ਪਰਫਿਊਮ ਸਪ੍ਰੇਅ ਕਰਨ ਸਬੰਧੀ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸੰਗਤਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਸੁਝਾਅ ਦਿੱਤਾ ਗਿਆ ਕਿ ਜਿਹੜਾ ਪਾਲਕੀ ਸਾਹਿਬ ਜਾਂ ਗੁਰੂ ਗ੍ਰੰਥ ਸਾਹਿਬ 'ਤੇ ਪਰਫਿਊਮ ਵਰਤਿਆ ਜਾਂਦਾ ਸੀ, ਇਸ 'ਚ ਕਈ ਤਰ੍ਹਾਂ ਦੇ ਕੈਮੀਕਲ ਦੀ ਵਰਤੋਂ ਵੀ ਹੁੰਦੀ ਹੈ। ਜਿਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ 'ਤੇ ਸਪ੍ਰੇਅ ਕਰਨ 'ਤੇ ਰੋਕ ਲਗਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਮਾਪਿਆਂ ਨੇ ਚਾਵਾਂ ਨਾਲ ਕੈਨੇਡਾ ਭੇਜਿਆ ਸੀ ਇਕਲੌਤਾ ਪੁੱਤ, ਮੌਤ ਦੀ ਖ਼ਬਰ ਨੇ ਘਰ ਵਿਛਾਏ ਸੱਥਰ
ਉਨ੍ਹਾਂ ਕਿਹਾ ਜਦੋਂ ਗੁਰੂ ਮਹਾਰਾਜ ਦਾ ਪ੍ਰਕਾਸ਼ ਹੁੰਦਾ ਹੈ ਤੇ ਗ੍ਰੰਥੀ ਸਿੰਘਾਂ ਵੱਲੋਂ ਪ੍ਰਕਾਸ਼ ਕਰਦੇ ਸਮੇਂ ਉਨ੍ਹਾਂ ਨੂੰ ਬਹੁਤ ਮੁਸ਼ਕਿਲ ਆਉਂਦੀ ਹੈ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਲਿਖਾਵਟ ਵੀ ਖ਼ਰਾਬ ਹੁੰਦੀ ਹੈ। ਜਿਸ ਨਾਲ ਉਨ੍ਹਾਂ ਦੀ ਬੇਅਦਬੀ ਹੁੰਦੀ ਹੈ। ਇਸ ਲਈ ਇਸ 'ਤੇ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ- ਸ਼ਰਮਨਾਕ! ਭੂਆ ਆਸ਼ਕ ਨਾਲ ਮਨਾਉਂਦੀ ਰਹੀ ਰੰਗਰਲੀਆਂ, ਸਾਹਮਣੇ ਨਾਬਾਲਗ ਭਤੀਜੀ ਦੀ ਲੁੱਟੀ ਗਈ ਪੱਤ
ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਇਸ ਦੀ ਜਗ੍ਹਾ 'ਤੇ ਕੁਦਰਤੀ ਇਤਰ ਜਿਸ ਤਰ੍ਹਾਂ ਗੁਲਾਬ ਦੇ ਇਤਰ, ਫੁੱਲਾਂ ਦੇ ਇਤਰ ਅਤੇ ਉਸ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਨਾ ਤੇ ਇਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲਿਖਾਵਟ ਖ਼ਰਾਬ ਹੋਵੇਗੀ ਨਾ ਹੀ ਉਸਦੀ ਬੇਅਦਬੀ ਹੋਵੇਗੀ। ਜਿਸ ਦੇ ਚਲਦੇ ਸਾਰੇ ਗੁਰਦੁਆਰਾ ਸਾਹਿਬਾਨਾਂ ਨੂੰ ਇਹ ਇਤਰ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਅਸੀਂ ਸੰਗਤ ਨੂੰ ਅਪੀਲ ਕਰਦੇ ਹਾਂ ਜਿਹੜਾ ਪਰਫਿਊਮ ਹੈ, ਉਸ 'ਚ ਕਈ ਤਰ੍ਹਾਂ ਦੇ ਕੈਮੀਕਲ ਹੁੰਦੇ ਹਨ। ਜਿਸ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹੋਲੇ-ਮਹੱਲੇ 'ਤੇ ਸੰਗਤਾਂ ਵੱਲੋਂ ਉਸ ਸਮੇਂ ਪਾਲਕੀ ਸਾਹਿਬ ਦੇ ਸਮੇਂ 'ਤੇ ਕਿੰਨੀ ਪਰਫਿਊਮ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸਦੇ ਚਲਦੇ ਅਸੀਂ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾ ਕੀਤੀ ਜਾਵੇ ਤੇ ਪਰਫਿਊਮ ਦੀ ਜਗ੍ਹਾ 'ਤੇ ਇੱਤਰ ਦੀ ਵਰਤੋਂ ਕੀਤੀ ਜਾਵੇ।
ਇਹ ਵੀ ਪੜ੍ਹੋ- ਅਮਰਪ੍ਰੀਤ ਸਿੰਘ ਨੇ ਖ਼ਾਲਸਾ ਏਡ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8