SGPC ਨੇ ਸੱਦੀ ਹੰਗਾਮੀ ਮੀਟਿੰਗ, ਲਿਆ ਜਾ ਸਕਦਾ ਹੈ ਵੱਡਾ ਫ਼ੈਸਲਾ

Thursday, Jun 15, 2023 - 10:36 PM (IST)

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਕੱਲ੍ਹ ਯਾਨੀ 16 ਜੂਨ ਨੂੰ ਹੰਗਾਮੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ, ਜਿਸ ਦੀ ਪ੍ਰਧਾਨਗੀ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਸੂਤਰਾਂ ਅਨੁਸਾਰ ਇਕ ਵਾਰ ਫਿਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੀ ਚਰਚਾ ਚੱਲ ਰਹੀ ਹੈ।

ਇਹ ਵੀ ਪੜ੍ਹੋ : ਮਾਣ ਵਾਲੀ ਗੱਲ : ਪੰਜਾਬੀ ਨੌਜਵਾਨ ਨੂੰ ਇਟਲੀ ਦੇ ਰੇਲਵੇ ਵਿਭਾਗ 'ਚ ਮਿਲੀ ਅਹਿਮ ਜ਼ਿੰਮੇਵਾਰੀ

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਵੀ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ, ਜਿਸ ਵਿੱਚ ਵੀ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦੀ ਹੀ ਗੱਲ ਚੱਲੀ ਸੀ ਪਰ ਉਨ੍ਹਾਂ ਨੂੰ ਲੈ ਕੇ ਅਕਾਲੀ ਦਲ ਵਿੱਚ ਫੁੱਟ ਸ਼ੁਰੂ ਹੋ ਗਈ। ਇਸ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਫ਼ੈਸਲੇ ਨੂੰ ਟਾਲ ਦਿੱਤਾ ਸੀ। ਸੂਤਰਾਂ ਦੇ ਹਵਾਲੇ ਨਾਲ ਇਹ ਵੀ ਦੱਸਿਆ ਗਿਆ ਹੈ ਕਿ ਇਸ ਮੀਟਿੰਗ ਨੂੰ ਬੁਲਾਉਣ ਦਾ ਮੁੱਖ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੀ ਹਨ।

ਇਹ ਵੀ ਪੜ੍ਹੋ- ਛੁੱਟੀਆਂ ਦੌਰਾਨ ਗੁਰੂਨਗਰੀ 'ਚ ਲੱਗੀਆਂ ਰੌਣਕਾਂ, ਸੈਲਾਨੀਆਂ ਦੀ ਵਧ ਰਹੀ ਗਿਣਤੀ ਕਾਰਨ ਹੋਟਲ ਤੇ ਸਰਾਂਵਾਂ ਫੁਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News