ਗੁਰਬਾਣੀ ਪ੍ਰਸਾਰਣ ਲਈ ਆਪਣਾ Youtube ਚੈਨਲ ਸ਼ੁਰੂ ਕਰਨ ਦੀ ਤਿਆਰੀ 'ਚ ਸ਼੍ਰੋਮਣੀ ਕਮੇਟੀ

06/29/2023 5:20:33 PM

ਅੰਮ੍ਰਿਤਸਰ: ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਐੱਸ.ਜੀ.ਪੀ.ਸੀ. ਆਪਣਾ Youtube ਚੈਨਲ ਸ਼ੁਰੂ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਤੋਂ ਬਾਅਦ ਯੂਟਿਊਬ ਚੈਨਲ ਤੋਂ ਗੁਰਬਾਣੀ ਲਾਈਵ ਪ੍ਰਸਾਰਣ ਹੋਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ।

ਇਹ ਵੀ ਪੜ੍ਹੋ- ਪੁਲਸ ਕਮਿਸ਼ਨ ਨੌਨਿਹਾਲ ਸਿੰਘ ਨੇ 45 ਦਿਨਾਂ ’ਚ ਸਾਰੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ, DGP ਨੇ ਥਾਪੜੀ ਪਿੱਠ

ਉਨ੍ਹਾਂ ਇਹ ਵੀ ਦੱਸਿਆ ਕਿ ਇਕ ਤਕਨੀਕੀ ਸਟੂਡੀਓ ਤਿਆਰ ਕੀਤਾ ਜਾ ਰਿਹਾ ਹੈ। ਗੁਰਬਾਣੀ ਪ੍ਰਸਾਰਣ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਚੈਨਲ ਦਾ ਬਜਟ ਪਹਿਲਾਂ ਹੀ ਤੈਅ ਕੀਤਾ ਜਾ ਚੁੱਕਾ ਹੈ ਅਤੇ ਛੇ ਮਹੀਨਿਆਂ ਤੋਂ ਇਸ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਜ਼ਿਕਰਯੋਗ ਹੈ ਕਿ ਗੁਰਬਾਣੀ ਪ੍ਰਸਾਰਣ ਦੇ ਮੁੱਦੇ ਨੂੰ ਲੈ ਕੇ ਨਿੱਜੀ ਚੈਨਲ ਦਾ ਸ਼੍ਰੋਮਣੀ ਕਮੇਟੀ ਨਾਲ ਸਮਝੌਤਾ 23 ਜੁਲਾਈ ਨੂੰ ਖ਼ਤਮ ਹੋ ਰਿਹਾ ਹੈ। ਇਸ ਤੋਂ ਬਾਅਦ ਹੁਣ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਸ੍ਰੀ ਦਰਬਾਰ ਸਾਹਿਬ ਤੋਂ ਯੂਟਿਊਬ ਚੈਨਲ 'ਤੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ 1 ’ਤੇ ਸ਼ਤਾਬਦੀ ਐੱਕਸਪ੍ਰੈੱਸ ਦਾ 12 ਘੰਟੇ ਕਬਜ਼ਾ, ਸਵਾਰੀਆਂ ਲਈ ਬਣੀ ਸਮੱਸਿਆ

ਦੱਸ ਦੇਈਏ ਕਿ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਦੇ ਗਏ ਇਜਲਾਸ ਵਿਚ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਸੋਧ ਐਕਟ ਨੂੰ ਰੱਦ ਕਰ ਦਿੱਤਾ ਹੈ। ਇਸ ਸੋਧ ਐਕਟ ਖ਼ਿਲਾਫ਼ ਮਤਾ ਪਾਸ ਕਰਦਿਆਂ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ 103 ਸਾਲ ਪੁਰਾਣਾ ਇਤਿਹਾਸ ਹੈ ਅਤੇ 1925 ਵਿਚ ਇਹ ਐਕਟ ਬਣਾਇਆ ਗਿਆ ਸੀ। ਕਾਨੂੰਨ ਦਾਅ ਪੇਚ ਰਾਹੀਂ ਐੱਸ. ਜੀ. ਪੀ. ਸੀ. ਦੇ ਹੱਕਾਂ ਨੂੰ ਹਥਿਆਉਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਨਹਿਰੂ ਤੇ ਮਾਸਟਰ ਤਾਰਾ ਸਿੰਘ ਐਕਟ ਦੀ ਉਲੰਘਣਾ ਕੀਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan