ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ''ਚ ਕੁਰਲੀ ਕਰਨ ਦਾ ਮਾਮਲਾ ਗਰਮਾਇਆ, SGPC ਵੱਲੋਂ ਪੁਲਸ ਕੋਲ ਸ਼ਿਕਾਇਤ ਦੇਣ ਦੀ ਤਿਆਰੀ
Saturday, Jan 24, 2026 - 02:07 PM (IST)
ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਕੁਰਲੀ ਕਰਨ ਵਾਲੇ ਦਿੱਲੀ ਦੇ ਇੱਕ ਮੁਸਲਿਮ ਨੌਜਵਾਨ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਜਲਦੀ ਹੀ ਪੁਲਸ ਨੂੰ ਐਫ.ਆਈ.ਆਰ. ਦਰਜ ਕਰਨ ਲਈ ਸ਼ਿਕਾਇਤ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- NIA ਦੀ ਵੱਡੀ ਕਾਰਵਾਈ, ਮਾਝੇ ਦੇ 3 ਜ਼ਿਲ੍ਹਿਆਂ 'ਚ ਛਾਪੇਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
ਸੂਤਰਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਦਿੱਲੀ ਦਾ ਰਹਿਣ ਵਾਲਾ ਸੁਭਾਨ ਰੰਗਰੇਜ਼ ਨਾਮ ਦਾ ਇਹ ਨੌਜਵਾਨ ਮੱਥਾ ਟੇਕਣ ਨਹੀਂ, ਸਗੋਂ ਕਥਿਤ ਤੌਰ 'ਤੇ ਬੇਅਦਬੀ ਕਰਨ ਦੀ ਨੀਅਤ ਨਾਲ ਦਰਬਾਰ ਸਾਹਿਬ ਕੰਪਲੈਕਸ ਵਿੱਚ ਦਾਖਲ ਹੋਇਆ ਸੀ। ਉਹ ਕਰੀਬ 20 ਮਿੰਟ ਅੰਦਰ ਰਿਹਾ ਪਰ ਉਸ ਨੇ ਮੱਥਾ ਨਹੀਂ ਟੇਕਿਆ। ਉਸ ਨੇ ਸਰੋਵਰ ਵਿੱਚ ਪੈਰ ਪਾ ਕੇ ਬੈਠਣ, ਤਿੰਨ ਵਾਰ ਮੂੰਹ ਵਿੱਚ ਪਾਣੀ ਭਰ ਕੇ ਕੁਰਲੀ ਕਰਨ ਅਤੇ ਮੁੜ ਉਸੇ ਪਾਣੀ ਨੂੰ ਸਰੋਵਰ ਵਿੱਚ ਕੁਰਲੀ ਦੀ ਵੀਡੀਓ ਬਣਾਈ ਸੀ। ਇਸ ਤੋਂ ਇਲਾਵਾ ਉਸ ਨੇ ਵੀਡੀਓ 'ਤੇ 'ਮੁਸਲਿਮ ਸ਼ੇਰ' ਲਿਖ ਕੇ ਸੋਸ਼ਲ ਮੀਡੀਆ 'ਤੇ ਪਾਇਆ ਅਤੇ ਦਰਬਾਰ ਸਾਹਿਬ ਵੱਲ ਉਂਗਲ ਵੀ ਉਠਾਈ।
ਇਹ ਵੀ ਪੜ੍ਹੋ-26 ਜਨਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਇਸ ਘਟਨਾ ਤੋਂ ਬਾਅਦ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ। ਕਾਰਵਾਈ ਵਿੱਚ ਦੇਰੀ ਹੁੰਦੀ ਦੇਖ ਨਿਹੰਗ ਸਿੰਘਾਂ ਦੇ ਇੱਕ ਜਥੇ ਨੇ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਨਿਹੰਗਾਂ ਦਾ ਕਹਿਣਾ ਹੈ ਕਿ ਅਜਿਹੀਆਂ ਹਰਕਤਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਨੌਜਵਾਨ ਜਨਤਕ ਤੌਰ 'ਤੇ ਆ ਕੇ ਸਿੱਖ ਮਰਯਾਦਾ ਅਨੁਸਾਰ ਮੁਆਫ਼ੀ ਮੰਗੇ, ਨਹੀਂ ਤਾਂ ਉਨ੍ਹਾਂ ਕੋਲ ਨੌਜਵਾਨ ਬਾਰੇ ਸਾਰੀ ਜਾਣਕਾਰੀ ਮੌਜੂਦ ਹੈ।
ਇਹ ਵੀ ਪੜ੍ਹੋ-ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
ਦੋ ਵਾਰ ਵੀਡੀਓ ਜਾਰੀ ਕਰਕੇ ਮੁਆਫ਼ੀ ਮੰਗੀ
ਵਿਵਾਦ ਵਧਦਾ ਦੇਖ ਸੁਭਾਨ ਰੰਗਰੇਜ਼ ਨੇ ਦੋ ਵਾਰ ਵੀਡੀਓ ਜਾਰੀ ਕਰਕੇ ਮੁਆਫ਼ੀ ਮੰਗੀ ਹੈ। ਪਹਿਲੀ ਵਾਰ ਉਸ ਨੇ ਕਿਹਾ ਕਿ ਉਸ ਨੂੰ ਮਰਯਾਦਾ ਬਾਰੇ ਪਤਾ ਨਹੀਂ ਸੀ ਅਤੇ ਗ਼ਲਤੀ ਨਾਲ ਪਾਣੀ ਮੂੰਹ 'ਚੋਂ ਨਿਕਲ ਗਿਆ, ਪਰ ਇਸ ਦੌਰਾਨ ਉਸ ਦੇ ਹੱਥ ਜੇਬ ਵਿੱਚ ਸਨ, ਜਿਸ ਨੂੰ ਸੰਗਤ ਨੇ ਨਿਰਾਦਰ ਮੰਨਿਆ। ਦੂਜੀ ਵਾਰ ਉਸ ਨੇ ਹੱਥ ਜੋੜ ਕੇ ਮੁਆਫ਼ੀ ਮੰਗੀ, ਪਰ ਐਸਜੀਪੀਸੀ ਅਤੇ ਨਿਹੰਗ ਜਥੇਬੰਦੀਆਂ ਉਸ ਦੇ ਇਸ ਤਰੀਕੇ ਤੋਂ ਸੰਤੁਸ਼ਟ ਨਹੀਂ ਹਨ ਅਤੇ ਕਾਨੂੰਨੀ ਕਾਰਵਾਈ ਦੀ ਮੰਗ 'ਤੇ ਅੜੀਆਂ ਹੋਈਆਂ ਹਨ।ਗਾਜ਼ੀਆਬਾਦ ਪੁਲਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨੌਜਵਾਨ ਤੋਂ ਪੁੱਛਗਿੱਛ ਕਰਨ ਦੀ ਗੱਲ ਕਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 27 ਜਨਵਰੀ ਨੂੰ ਕੀਤੀ ਜਾਵੇ ਸਰਕਾਰੀ ਛੁੱਟੀ, ਉੱਠੀ ਇਹ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
